National
ਦਿੱਲੀ ‘ਚ ਫਿਰ ਵਧਿਆ ਕੜਾਕੇ ਦੀ ਠੰਢ ਦੇ ਨਾਲ ਪ੍ਰਦੂਸ਼ਣ ਦਾ ਪੱਧਰ

13 ਦਸੰਬਰ 2023: ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇੱਕ ਵਾਰ ਫਿਰ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਮੁਕਾਮ ‘ਤੇ ਪਹੁੰਚ ਗਿਆ ਹੈ | ਅੱਜ ਰਾਜਧਾਨੀ ਦੇ ਜ਼ਿਆਦਾਤਰ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ | ਧੁੰਦ ਕਾਰਨ ਵਿਜ਼ੀਬਿਲਟੀ ਪੱਧਰ ਵੀ ਬਹੁਤ ਘੱਟ ਰਿਹਾ,ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ ਗਿਰਾਵਟ ਕਾਰਨ ਦਿੱਲੀ ਦੇ ਲੋਕਾਂ ਨੂੰ ਧੁੰਦ ਅਤੇ ਕੜਕਦੀ ਠੰਢ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ| ਮੌਸਮ ਵਿਭਾਗ ਮੁਤਾਬਕ ਸਵੇਰੇ ਦਰਮਿਆਨੇ ਪੱਧਰ ਦੀ ਧੁੰਦ ਪੈਂਦੀ ਨਜ਼ਰ ਆਈ| ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਦਿਨ ਵਧਣ ਦੇ ਨਾਲ-ਨਾਲ ਆਸਮਾਨ ਬੱਦਲਵਾਈ ਰਹਿ ਸਕਦਾ ਹੈ| 16 ਦਸੰਬਰ ਤੱਕ ਆਸਮਾਨ ਵਿੱਚ ਬੱਦਲਵਾਈ ਰਹਿ ਸਕਦੀ ਹੈ| ਇਸ ਦੌਰਾਨ ਘੱਟੋ-ਘੱਟ ਤਾਪਮਾਨ ਛੇ ਤੋਂ ਅੱਠ ਡਿਗਰੀ ਸੈਲਸੀਅਸ ਰਹੇਗਾ|