National
ਦਿੱਲੀ ‘ਚ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ 6 ਵਾਰ ਮਾਰਿਆ, ਬ੍ਰੇਕਅੱਪ ਤੋਂ ਨਾਰਾਜ਼ ਹੋ ਕੀਤਾ ਹਮਲਾ

ਦਿੱਲੀ ਦੇ ਆਦਰਸ਼ ਨਗਰ ਇਲਾਕੇ ‘ਚ ਸੋਮਵਾਰ ਨੂੰ ਬ੍ਰੇਕਅੱਪ ਤੋਂ ਗੁੱਸੇ ‘ਚ ਆ ਕੇ ਇਕ ਨੌਜਵਾਨ ਨੇ ਲੜਕੀ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖਮੀ ਲੜਕੀ ਨੂੰ ਬਾਬੂ ਜਗਜੀਵਨ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਹੈ। ਮੁਲਜ਼ਮ ਦਾ ਨਾਂ ਸੁਖਵਿੰਦਰ ਹੈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦਰਜ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
5 ਸਾਲ ਪਹਿਲਾਂ ਹੋਈ ਸੀ ਦੋਸਤੀ, ਬ੍ਰੇਕਅੱਪ ਤੋਂ ਬਾਅਦ ਮੁੰਡੇ ਨੇ ਮਾਰੀ ਚਾਕੂ
ਪੀੜਤਾ ਦਿੱਲੀ ਯੂਨੀਵਰਸਿਟੀ ਵਿੱਚ ਬੀਏ ਕਰ ਰਹੀ ਹੈ। ਉਸ ਦੀ ਸੁਖਵਿੰਦਰ ਨਾਲ 5 ਸਾਲ ਪਹਿਲਾਂ ਦੋਸਤੀ ਹੋਈ ਸੀ। ਉਨ੍ਹਾਂ ਦਾ ਇਹ ਰਿਸ਼ਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਮਨਜ਼ੂਰ ਨਹੀਂ ਸੀ, ਇਸ ਲਈ ਲੜਕੀ ਨੇ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ।