Punjab
5 ਪੁਲਿਸ ਮੁਲਾਜ਼ਮਾਂ ਸਮੇਤ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ

ਫਤਿਹਗ਼ੜ ਸਾਹਿਬ, 13 ਜੁਆਲੀ (ਰਣਜੋਧ ਸਿੰਘ): ਸਿਹਤ ਵਿਭਾਗ ਦੀ ਐਤਵਾਰ ਦੇਰ ਰਾਤ ਆਈ ਰਿਪੋਰਟ ਵਿਚ 5 ਪੁਲਿਸ ਮੁਲਾਜ਼ਮਾਂ ਸਮੇਤ 20 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਸ ਰਿਪੋਰਟ ਨਾਲ ਜ਼ਿਲ੍ਹੇ ਭਰ ਵਿਚ ਸਹਿਮ ਦਾ ਮਹੌਲ ਪਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾਕਟਰ ਐਨਕੇ ਕੇ ਅੱਗਰਵਾਲ ਨੇ ਦੱਸਿਆ ਕਿ ਥਾਣਾ ਮੂਲੇਪੁਰ ਦੇ 5 ਮੁਲਾਜ਼ਮਾਂ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ ਜਿਸ ਕਰਕੇ ਥਾਣਾ ਸੀਲ ਕਰ ਦਿੱਤਾ ਗਿਆ ਹੈ ਅਤੇ ਥਾਣੇ ਨੂੰ ਸੈਨਿਟਾਈਜ਼ ਕੀਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ 15 ਵਿਅਕਤੀ ਵੱਖ ਵੱਖ ਪਿੰਡਾਂ ਨਾਲ ਸਬੰਧਤ ਹਨ ਜੋ ਕਿ ਮਜ਼ਦੂਰ ਹਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ।ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਐਨੀ ਵੱਡੀ ਗਿਣਤੀ ਵਿਚ 20 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ।