Connect with us

Punjab

ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀ ਹਾਲਤ ਨਰਕ ਬਰਾਬਰ

Published

on

  • ਸਿਹਤ ਮੰਤਰੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ
  • ਫਿਰੋਜ਼ਪੁਰ ਦੇ ਹਸਪਤਾਲ ਦੀ ਖਸਤਾ ਹਾਲਤ
  • ਪਾਣੀ ਖੜ੍ਹਨ ਨਾਲ ਬਿਰਮਾਰੀਆਂ ਲੱਗਣ ਦਾ ਡਰ
  • ਮਰੀਜ਼ਾਂ ਨੂੰ ਕਰਨਾ ਪੈ ਰਿਹਾ ਹੈ ਦਿੱਕਤਾਂ ਦਾ ਸਾਹਮਣਾ

ਫਿਰੋਜ਼ਪੁਰ, 13 ਜੁਲਾਈ (ਪਰਮਜੀਤ ਪੰਮਾ) : ਸੂਬੇ ਅੰਦਰ ਕਰੋਨਾਵਾਇਰਸ ਦੇ ਚਲਦਿਆਂ ਇੱਕ ਪਾਸੇ ਤਾਂ ਸੇਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਰਕਾਰੀ ਹਸਪਤਾਲਾਂ ਦੇ ਪ੍ਰਬੰਧਾਂ ਅਤੇ ਪੰਜਾਬ ਦੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਨੂੰ ਲੇਕੇ ਅਨੇਕਾਂ ਦਾਅਵੇ ਕਰ ਰਹੇ ਹਨ। ਅਤੇ ਦੂਜੇ ਪਾਸੇ ਪੰਜਾਬ ਦੇ ਕੁੱਝ ਸਰਕਾਰੀ ਹਸਪਤਾਲ ਇਨ੍ਹਾਂ ਦਾਅਵੇਆਂ ਦੀ ਪੋਲ ਖੋਲ੍ਹ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿਲ੍ਹਾ ਫਿਰੋਜ਼ਪੁਰ ਤੋਂ ਜਿਥੋਂ ਦਾ ਸਰਕਾਰੀ ਹਸਪਤਾਲ ਇਨ੍ਹੀਂ ਦਿਨੀਂ ਰਾਮ ਭਰੋਸੇ ਚੱਲ ਰਿਹਾ ਹੈ। ਜਿਸ ਵੱਲ ਨਾ ਤਾਂ ਜਿਲ੍ਹਾ ਪ੍ਰਸਾਸਨ ਧਿਆਨ ਦੇ ਰਿਹਾ ਹੈ ਅਤੇ ਨਾ ਹੀ ਲੋਕਾਂ ਦੀ ਸੇਹਤ ਸਹੂਲਤਾਂ ਦੇ ਦਾਅਵੇ ਕਰਨ ਵਾਲੇ ਪੰਜਾਬ ਦੇ ਸੇਹਤ ਮੰਤਰੀ ਬੇਸੱਕ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਹਾਲਾਤਾਂ ਚ੍ਹ ਸੁਧਾਰ ਕਰਨ ਦਾ ਦਾਅਵਾ ਕੀਤਾ ਸੀ ਪਰ ਹੁਣ ਇਹ ਦਾਅਵਾ ਇਕ ਸੁਪਨਾ ਬਣ ਕੇ ਰਹਿ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਕੈਪਟਨ ਸਰਕਾਰ ਦੇ ਰਾਜ ਵਿੱਚ ਮੰਤਰੀਆਂ ਦੇ ਹਲਾਤ ਤਾਂ ਬੇਸੱਕ ਅੱਜ ਬਦਲ ਚੁੱਕੇ ਹਨ। ਪਰ ਸਰਕਾਰੀ ਹਸਪਤਾਲਾਂ ਦੇ ਹਾਲਾਤ ਨਹੀਂ ਬਦਲੇ।

ਜਿਲ੍ਹਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਹਾਲਾਤਾਂ ਦੀ ਨਰਕ ਬਰਾਬਰ ਹੋ ਚੁੱਕੇ ਹਨ। ਬੀਤੇ ਦਿਨੀਂ ਪਏ ਮੀਂਹ ਨੇ ਸਰਕਾਰ ਅਤੇ ਪ੍ਰਸਾਸਨ ਦੇ ਦਾਅਵੇਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੀਂਹ ਅਤੇ ਸੀਵਰੇਜ਼ ਦਾ ਗੰਦਾ ਪਾਣੀ ਹਸਪਤਾਲ ਦੇ ਬਾਹਰ ਇਕੱਠਾ ਹੋ ਚੁੱਕਾ ਹੈ। ਜੋ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਸਟਾਫ ਅਤੇ ਲੋਕਾਂ ਨੇ ਦੱਸਿਆ ਕਿ ਪਾਣੀ ਕਾਰਨ ਪੂਰੇ ਹਸਪਤਾਲ ਵਿੱਚ ਬਦਬੂ ਫੈਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਾਂ ਸੀਵਰੇਜ ਦਾ ਪਾਣੀ ਵੀ ਭਰ ਕੇ ਬਾਹਰ ਆਉਣ ਲੱਗਾ ਹੈ ਅਤੇ ਪਾਣੀ ‘ਚ ਮੱਛਰ ਵੀ ਹਨ। ਬਦਬੂ ਕਾਰਣ ਲੋਕ ਪਰੇਸ਼ਾਨ ਹੋ ਰਹੇ ਹਨ। ਕਾਫੀ ਦਿਨਾਂ ਤੋਂ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਕਈ ਵਾਰ ਹੋ ਚੁੱਕੀਆਂ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।

ਉਧਰ ਜਦੋਂ ਇਸ ਸਮੱਸਿਆ ਬਾਰੇ ਹਸਪਤਾਲ ਦੀ ਇੰਚਾਰਜ਼ ਏ ਐਚ ਏ ਨਵਨੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਅੱਗੇ ਬੋਲਣ ਤੋਂ ਸਾਫ ਇੰਨਕਾਰ ਕਰਦਿਆਂ ਇਹ ਮੰਨਿਆ ਕਿ ਉਨ੍ਹਾਂ ਵੱਲੋਂ ਇਸ ਸਮੱਸਿਆ ਬਾਰੇ ਪੂਰਾ ਲਿਖਤੀ ਡਾਟਾ ਅੱਗੇ ਭੇਜਿਆ ਹੋਇਆ ਹੈ। ਉਨ੍ਹਾਂ ਨੂੰ ਸਭ ਪਤਾ ਹੈ ਪਰ ਉਹ ਇਸ ਮਾਮਲੇ ਤੇ ਕੁੱਝ ਵੀ ਨਹੀਂ ਬੋਲ ਸਕਦੇ।

ਦੂਜੇ ਪਾਸੇ ਸਰਕਾਰ ਇਹ ਦਾਅਵੇ ਕਰ ਰਹੀ ਹੈ ਕਿ ਸਰਕਾਰੀ ਹਸਪਤਾਲਾਂ ‘ਚ ਮਰੀਜਾਂ ਨੂੰ ਵਧੀਆ ਸੇਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਦਕਿ ਹੇਠਲੇ ਪੱਧਰ ‘ਤੇ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਦੇ ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਸਿਹਤ ਮੰਤਰੀ ਨੂੰ ਚਾਹੀਦਾ ਹੈ ਕਿ ਲਾਪਰਵਾਹ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਬਾਕੀ ਅਧਿਕਾਰੀਆਂ ਦੀ ਵੀ ਨੀਂਦ ਖੁੱਲ੍ਹ ਜਾਵੇ ਅਤੇ ਹਸਪਤਾਲ ਆਉਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।