Corona Virus
ਕੋਰੋਨਾ ਬ੍ਰੇਕਿੰਗ: ਗੁਰਦਾਸਪੁਰ ‘ਚ 6 ਨਵੇਂ ਮਾਮਲੇ ਕੋਰੋਨਾ ਪੌਜ਼ਿਟਿਵ

ਗੁਰਦਾਸਪੁਰ, 4 ਮਈ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ 6 ਹੋਰ ਨਵੇਂ ਮਾਮਲੇ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ। ਜਿਸਦੇ ਚਲਦਿਆਂ ਜ਼ਿਲ੍ਹੇ ‘ਚ ਕੁੱਲ ਗਿਣਤੀ 35 ਹੋ ਗਈ ਹੈ।ਜਿਹਨਾਂ ਵਿੱਚੋ ਇਕ ਦੀ ਪਹਿਲਾਂ ਹੀ ਮੌਤ ਹੋ ਚੁਕੀ ਹੈ।