Punjab
ਗੁਰਦਾਸਪੁਰ ‘ਚ ਓਵਰਡੋਜ਼ ਕਾਰਨ ਨੌਜਵਾਨ ਹੋਇਆ ਪੀੜਤ

ਗੁਰਦਸਪੂਰ 18 ਸਤੰਬਰ 2023: ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ ‘ਚ ਇੱਕ ਨੌਜਵਾਨ ਨਸ਼ੇ ਦੀ ਹਾਲਤ ‘ਚ ਬੇਹੋਸ਼ੀ ਮਿਲਿਆ ਹੈ। ਲੋਕਾਂ ਨੇ ਉਸ ਨੂੰ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਕੋਲ ਇੱਕ ਸਰਿੰਜ ਵੀ ਪਈ ਸੀ। ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਸ ਨੌਜਵਾਨ ਨੇ ਨਸ਼ੇ ਦਾ ਸੇਵਨ ਕੀਤਾ ਹੋਇਆ ਹੈ।
ਨੌਜਵਾਨ ਦੀ ਪਛਾਣ ਹੋ ਗਈ। ਲੋਕਾਂ ਨੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ। ਮੌਕੇ ‘ਤੇ ਸਿਵਲ ਹਸਪਤਾਲ ਪੁੱਜੇ ਉਸ ਦੇ ਚਾਚੇ ਨੇ ਦੱਸਿਆ ਕਿ ਉਕਤ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਉਸ ਨੂੰ ਇਲਾਜ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਕਈ ਵਾਰ ਹਸਪਤਾਲ ਦਾਖਲ ਕਰਵਾਇਆ ਗਿਆ
ਪਰ ਹਰ ਵਾਰ ਉਹ ਨਸ਼ਾ ਛੱਡਣ ਤੋਂ ਅਸਮਰੱਥ ਸੀ। ਨੌਜਵਾਨ ਹਰ ਵਾਰ ਆਪਣੇ ਦੋਸਤਾਂ ਨਾਲ ਮਿਲ ਕੇ ਦੁਬਾਰਾ ਨਸ਼ਾ ਕਰਨ ਲੱਗ ਪੈਂਦਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਡਾਕਟਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਜ਼ਿਆਦਾ ਨਸ਼ਾ ਕੀਤਾ ਹੋਇਆ ਸੀ। ਜਿਸ ਕਾਰਨ ਉਸ ਦੀ ਹਾਲਤ ਇਹੋ ਜਿਹੀ ਬਣੀ ਹੋਈ ਹੈ।