Connect with us

Punjab

ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ਵਿਚ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕਾਂਗਰਸੀ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਆਪ ਵਰਕਰ ਦੇ ਘਰ ਉਪਰ ਕੀਤਾ ਹਮਲਾ ਘਟਨਾ ਸੀਸੀਟੀਵੀ ਵਿਚ ਕੈਦ

Published

on

ਗੁਰਦਾਸਪੁਰ: ਵਿਧਾਨਸਭਾ ਚੋਣਾਂ ਦੇ ਨਤੀਜ਼ੇ ਭਾਵੇਂ 10 ਮਾਰਚ ਨੂੰ ਆਉਣੇ ਹਨ ਪਰ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ ਵਿਖੇ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਉਪਰ ਹਮਲਾ ਕੀਤਾ ਗਿਆ ਹੈ ਅਤੇ ਘਰ ਦੇ ਉਪਰ ਪੱਧਰਾਵ ਕੀਤਾ ਗਿਆ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਆਰੋਪ ਲਗਾਏ ਹਨ ਅਤੇ ਮੌਕੇ ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ 

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀਡ਼ਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਘਰ ਉਪਰ ਪਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੁਲਸ ਨੇ ਰਾਜਨੀਤਿਕ ਸ਼ਹਿ ਉੱਪਰ ਉਨ੍ਹਾਂ ਉੱਪਰ ਹੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਵੀ ਪੁਲੀਸ ਢਿੱਲੀ ਕਾਰਵਾਈ ਕਰ ਰਹੀ ਹੈ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ