Punjab
ਪੰਜਾਬ ‘ਚ ਕੋਰੋਨਾ ਵਾਇਰਸ ਦੇ 3 ਹੋਰ ਪੋਜ਼ੀਟਿਵ ਕੇਸ ਆਏ ਸਾਹਮਣੇ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਖਤਰਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਰਹੀ ਹੈ। ਤਾਜ਼ਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਅੱਜ 3 ਹੋਰ ਕੋਰੋਨਾ ਟੈਸਟ ਪਾਜ਼ਿਟਿਵ ਪਾਏ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਕਰੋਨਾ ਮ੍ਰਿਤਕ ਬਲਦੇਵ ਸਿੰਘ ਦੇ ਸਾਥੀ ਹਰਭਜਨ ਸਿੰਘ ਦਾ ਕਰੋਨਾ ਟੈਸਟ ਪਾਜ਼ਿਟਿਵ ਆਉਣ ਤੋਂ ਬਾਆਦ ਹਰਭਜਨ ਦੇ ਪੁੱਤਰ ਗੁਰਪ੍ਰੀਤ ਦਾ ਕਰੋਨਾ ਟੈਸਟ ਪਾਜ਼ਿਟਿਵ ਆਇਆ ਸੀ ਤੇ ਹੁਣ ਉਸ ਤੋਂ ਬਾਆਦ ਹਰਭਜਨ ਦੀ ਪਤਨੀ,ਹਰਭਜਨ ਦੀ ਨੂੰਹ ਅਤੇ ਹਰਭਜਨ ਦੇ ਗੁਆਂਢੀ ਦਾ ਕਰੋਨਾ ਟੈਸਟ ਪਾਜ਼ਿਟਿਵ ਪਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਲੋਕਾਂ ‘ਚ ਡਰ ਦਾ ਮਹੋਲ ਬਣਿਆ ਹੋਇਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ 36 ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ, ਜਿਨ੍ਹਾਂ ‘ਚ ਸਭ ਤੋਂ ਵੱਧ ਮਰੀਜ਼ ਨਵਾਂਸ਼ਹਿਰ ਤੋਂ ਸਾਹਮਣੇ ਆਏ ਹਨ, ਜੋ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ‘ਚ ਆਏ ਸਨ।