Corona Virus
ਕੋਰੋਨਾ ਨੇ ਭਾਰਤ ‘ਚ ਪਿਛਲੇ 24 ਘੰਟਿਆਂ ਚ ਲਈ 57 ਲੋਕਾਂ ਦੀ ਜਾਨ

ਚੰਡੀਗੜ੍ਹ, 25 ਅਪ੍ਰੈਲ : ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 1429 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਮਹਾਮਾਰੀ ਨੇ 57 ਨਵੇਂ ਲੋਕਾਂ ਦੀ ਜਾਨ ਲੈ ਲਈ। ਸਹਿਤ ਅਤੇ ਪਰਿਵਾਰ ਭਲਾਈ ਵਿਭਾਗ ਅਨੁਸਾਰ ਭਾਰਤ ਵਿੱਚ ਹਣ ਤੱਕ ਕੋਰੋਨਾ ਵਾਇਰਸ ਦੇ 24,506 ਮਾਮਲੇ ਹੋ ਚੁੱਕੇ ਹਨ। ਜਿਸ ਵਿਚੋਂ 18668 ਐਕਟਿਵ ਕੇਸ ਹਨ। ਜਦਕਿ 5063 ਲੋਕ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 775 ਹੋ ਚੁੱਕਾ ਹੈ।