India
ਮੁੱਠਭੇੜ ‘ਚ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

07 ਜੁਲਾਈ: ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ ‘ਚ ਇਕ ਅੱਤਵਾਦੀ ਢੇਰ ਹੋ ਗਿਆ। ਗੋਲੀਬਾਰੀ ਵਿਚ ਜ਼ਖਮੀ ਹੋਏ ਦੋ ਜਵਾਨਾਂ ਵਿਚੋਂ ਇਕ ਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਦਕਿ ਦੂਸਰੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਇਕ ਘਰ ‘ਚ 3 ਅੱਤਵਾਦੀਆਂ ਨੂੰ ਘੇਰ ਰੱਖਿਆ ਹੈ ਤੇ ਦੋਵਾਂ ਪਾਸਿਆਂ ਤੋਂ ਫਾਇਰਿੰਗ ਜਾਰੀ ਹੈ।
Continue Reading