Corona Virus
ਬ੍ਰੇਕਿੰਗ : ਕਪੂਰਥਲਾ ‘ਚ ਪਾਏ ਗਏ 2 ਵਿਅਕਤੀ ਕੋਰੋਨਾ ਪੌਜ਼ਿਟਿਵ

ਕਪੂਰਥਲਾ, ਜਗਜੀਤ, 29 ਅਪ੍ਰੈਲ : ਚੀਨ ਤੋਂ ਫੈਲੇ ਇਸ ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਤੇ ਆਪਣਾ ਕੋਹਰਾਮ ਮਚਾਇਆ ਹੋਇਆ ਹੈ ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਨਾਂਦੇੜ ਸ਼੍ਰੀ ਹਜ਼ੂਰ ਸਾਹਿਬ ਤੋਂ ਜਿਹੜੇ ਸ਼ਰਧਾਲੂ ਕਪੂਰਥਲਾ ਪਹੁੰਚੇ ਉਹਨਾਂ ਵਿੱਚੋ ਦੋ ਵਿਅਕਤੀ ਦਾ ਸੰਪਰਕ ਸੁਲਤਾਨਪੁਰ ਲੋਧੀ ਵਿੱਚ ਪਾਏ ਗਏ ਕੋਰੋਨਾ ਪੌਜ਼ਿਟਿਵ ਨਾਲ ਹੈ। ਜਿਸ ਕਾਰਨ ਉਹਨਾਂ ਦੋਨਾਂ ਨੂੰ ਵੀ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਕਰਫ਼ਿਊ ਅਤੇ ਲੌਕਡਾਊਨ ਦੌਰਾਨ ਕੋਈ ਨਵੀਂ ਰਿਆਇਤ ਦੇਣ ਤੋਂ ਇਨਕਾਰ ਕਰ ਦਿੱਤਾ।