Punjab
ਕਪੂਰਥਲਾ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੈਦਲ ਯਾਤਰਾ ਸ਼੍ਰੀ ਸਟੇਟ ਗੁਰਦੁਆਰਾ ਸਾਹਿਬ ਤੋਂ ਹੋਈ ਸ਼ੁਰੂ

19 ਨਵੰਬਰ 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ 23ਵਾਂ ਵਿਸ਼ਾਲ ਪੈਦਲ ਯਾਤਰਾ ਅੱਜ ਤੜਕੇ 4 ਵਜੇ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ। ਜੋ ਕਿ ਸੁਲਤਾਨਪੁਰ ਲੋਧੀ ਸਥਿਤ ਸ੍ਰੀ ਬੇਰ ਸਾਹਿਬ ਗੁਰਦੁਆਰਾ ਵਿਖੇ ਹੋਵੇਗਾ। ਇਸ ਵਿਸ਼ਾਲ ਪੈਦਲ ਯਾਤਰਾ ਵਿੱਚ ਸ਼ਾਮਲ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਧੰਨ ਗੁਰੂ ਨਾਨਕ, ਸ੍ਰੀ ਧੰਨ ਗੁਰੂ ਨਾਨਕ ਦੇਵ ਜੀ ਅਤੇ ਵਾਹਿਗੁਰੂ ਜੀ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕ ਰਹੀਆਂ ਹਨ