National
ਮਣੀਪੁਰ ‘ਚ ਪੁਲਿਸ ਕਮਾਂਡੋ ਦੇ ਸਿਰ ‘ਤੇ ਲੱਗੀ ਗੋਲੀ,ਹੋਈ ਮੌਤ
ਮਣੀਪੁਰ 8JULY 2023: ਮਣੀਪੁਰ ਵਿੱਚ ਪਿਛਲੇ 24 ਘੰਟਿਆਂ ਵਿੱਚ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਾਪਰ ਰਿਹਾ ਹਨ, ਜਿਸ ਤੋਂ ਬਾਅਦ ਹੁਣ ਇੱਕ ਪੁਲਿਸ ਕਮਾਂਡੋ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਕਮਾਂਡੋ ਪੁਖਰੰਬਮ ਰਣਬੀਰ ਨੂੰ ਸ਼ੁੱਕਰਵਾਰ ਸ਼ਾਮ ਨੂੰ ਬਿਸ਼ਨੂਪੁਰ ਜ਼ਿਲੇ ਦੇ ਮੋਇਰੰਗ ਤੁਰੇਲ ‘ਚ ਸ਼ੱਕੀ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸਿਰ ‘ਚ ਗੋਲੀ ਲੱਗੀ। ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਇਸ ਤੋਂ ਇਲਾਵਾ ਸ਼ੁੱਕਰਵਾਰ ਸਵੇਰੇ ਹੀ ਬਿਸ਼ਨੂਪੁਰ ਅਤੇ ਚੂਰਾਚੰਦਪੁਰ ਜ਼ਿਲਿਆਂ ਦੀ ਸਰਹੱਦ ‘ਤੇ ਸਥਿਤ ਪਿੰਡਾਂ ‘ਚ ਕੁਕੀ ਅਤੇ ਮੀਤੀ ਸਮੂਹ ਦੇ ਲੋਕਾਂ ਨੇ ਇਕ-ਦੂਜੇ ‘ਤੇ ਗੋਲੀਬਾਰੀ ਕੀਤੀ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਨਾਬਾਲਗ ਲੜਕਾ ਵੀ ਸ਼ਾਮਲ ਸੀ।
ਅਧਿਕਾਰੀਆਂ ਮੁਤਾਬਕ ਪਹਾੜੀ ਇਲਾਕਿਆਂ ਤੋਂ ਆਈ ਭੀੜ ਨੇ ਘਾਟੀ ਦੇ ਕੁਝ ਪਿੰਡਾਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਹਾਲਾਂਕਿ ਹੋਰ ਥਾਵਾਂ ‘ਤੇ ਦੋਵਾਂ ਭਾਈਚਾਰਿਆਂ ਦੇ ਲੋਕਾਂ ਵਿਚਾਲੇ ਗੋਲੀਬਾਰੀ ਜਾਰੀ ਰਹੀ। ਇਨ੍ਹਾਂ ਇਲਾਕਿਆਂ ‘ਚ ਸੁਰੱਖਿਆ ਬਲਾਂ ਦੀ ਮੌਜੂਦਗੀ ਵਧਾ ਦਿੱਤੀ ਗਈ ਹੈ।
ਜੁਲਾਈ ‘ਚ ਹਿੰਸਾ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ
ਜੁਲਾਈ ਮਹੀਨੇ ਵਿੱਚ ਮਨੀਪੁਰ ਹਿੰਸਾ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ੁੱਕਰਵਾਰ ਨੂੰ ਹੋਈਆਂ 4 ਮੌਤਾਂ ਤੋਂ ਪਹਿਲਾਂ ਵੀਰਵਾਰ ਨੂੰ ਇਕ ਔਰਤ ਦੀ ਹੱਤਿਆ ਕਰ ਦਿੱਤੀ ਗਈ। ਉਸ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਇੱਕ ਸਕੂਲ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਪਾਬੰਦੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਗਿਆ।