Connect with us

Uncategorized

ਮਯੂਰ ਵਿਹਾਰ ‘ਚ ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ, ਬਾਜ਼ਾਰ ‘ਚ ਖਰੀਦਦਾਰੀ ਕਰ ਰਹੇ ਲੋਕਾਂ ਨੂੰ ਕੁਚਲਿਆ

Published

on

ਦਿੱਲੀ ਦੇ ਮਯੂਰ ਵਿਹਾਰ ਫੇਜ਼-3 ‘ਚ ਬੁੱਧਵਾਰ ਰਾਤ ਨੂੰ ਤੇਜ਼ ਰਫਤਾਰ ਕਾਰ ਕਾਰਨ ਹੋਈ ਤਬਾਹੀ ਦੇਖਣ ਨੂੰ ਮਿਲੀ। ਇੱਥੇ ਬਾਜ਼ਾਰ ‘ਚ ਖਰੀਦਦਾਰੀ ਕਰ ਰਹੇ ਲੋਕਾਂ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਬਾਜ਼ਾਰ ‘ਚ ਮੌਜੂਦ ਲੋਕਾਂ ਨੇ ਗੁੱਸੇ ‘ਚ ਆ ਕੇ ਵਾਹਨ ਦੀ ਭੰਨਤੋੜ ਕੀਤੀ ਅਤੇ ਉਸ ਨੂੰ ਪਲਟ ਦਿੱਤਾ।

ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਕ ਸਿਲਵਰ ਰੰਗ ਦੀ ਤੇਜ਼ ਰਫਤਾਰ ਕਾਰ ਨੇ ਅਚਾਨਕ ਆ ਕੇ ਸੜਕ ‘ਤੇ ਖਰੀਦਦਾਰੀ ਕਰ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇੰਨਾ ਹੀ ਨਹੀਂ ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵੀ ਕੀਤੀ ਅਤੇ ਕਾਰ ਭਜਾ ਲਈ। ਹਾਲਾਂਕਿ ਬਾਅਦ ‘ਚ ਲੋਕਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਪੁਲਿਸ ਮੁਤਾਬਿਕ ਇਹ ਘਟਨਾ ਰਾਤ ਸਾਢੇ 9 ਵਜੇ ਦੀ ਹੈ। ਇਸ ਹਾਦਸੇ ‘ਚ 22 ਸਾਲਾ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦਾ ਨਾਮ ਸੀਤਾ ਦੇਵੀ ਹੈ। ਇਸ ਤੋਂ ਇਲਾਵਾ ਹਾਦਸੇ ‘ਚ 7 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ 5 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ। ਕਾਰ ਵਿੱਚ ਸਵਾਰ ਮੁਲਜ਼ਮ ਵੀ ਜ਼ਖ਼ਮੀ ਹੋ ਗਏ। ਉਸ ਦਾ ਵੀ ਇਲਾਜ ਕੀਤਾ ਜਾ ਰਿਹਾ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।