Punjab
ਨਕੋਦਰ ‘ਚ ਚੋਰ ਨੇ ਘਰ ਨੂੰ ਨਿਸ਼ਾਨਾ ਬਣਾ ਲੁੱਟੇ ਗਹਿਣੇ ‘ਤੇ ਨਕਦੀ

3 ਨਵੰਬੇਰ 2023 (ਪੁਨੀਤ ਅਰੋੜਾ) : ਨਕੋਦਰ ਦੇ ਜੈਨ ਮੁਹੱਲੇ ਵਿੱਚ ਇੱਕ ਘਰ ਨੂੰ ਚੋਰ ਨੇ ਨਿਸ਼ਾਨਾ ਬਣਾਇਆ ਅਤੇ ਘਰਦੀਆਂ ਅਲਮਾਰੀਆਂ ਵਿਚੋਂ ਢਾਈ ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੈਕੇ ਫ਼ਰਾਰ ਹੋ ਗਿਆ ਹੈ| ਓਥੇ ਹੀ ਘਟਨਾ ਦੇ ਸਬੰਧ ਵਿੱਚ ਮਦਨ ਗੋਪਾਲ ਦੀ ਪਤਨੀ ਮੋਨੀਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਸਪਤਾਲ ਵਿਚ ਨੋਕਰੀ ਕਰਦੀ ਹੈ ਅਤੇ ਉਸ ਦੇ ਪਤੀ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਹਨ ਅਤੇ ਬੱਚੇ ਸਕੂਲ ਚਲੇ ਜਾਂਦੇ ਹਨ, ਅਤੇ ਅੱਜ ਜਦੋਂ ਉਹਨਾਂ ਘਰ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਕਮਰਿਆਂ ਦੀਆਂ ਅਲਮਾਰੀਆਂ ਖੁਲੀਆਂ ਪਈਆਂ ਸਨ ਅਤੇ ਉਨ੍ਹਾਂ ਵਿੱਚ ਰਖੇਂ ਕਰੀਬ ਢਾਈ ਲੱਖ ਰੁਪਏ ਅਤੇ ਗਹਿਣੇ ਚੋਰੀ ਹੋਏ ਸਨ ਅਤੇ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਮੋਕੇ ਤੇ ਪਹੁੰਚੇ ਨਕੋਦਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੌਰਵ ਜੈਨ ਵੱਲੋਂ ਕਿਹਾ ਗਿਆ ਕਿ ਨਕੋਦਰ ਵਿਖੇ ਆਏ ਦਿਨ ਹੀ ਦੁਕਾਨਾਂ ਅਤੇ ਘਰਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ |
ਮਦਨ ਗੋਪਾਲ ਅਤੇ ਉਨ੍ਹਾਂ ਦੀ ਪਤਨੀ ਮੋਨੀਕਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰ ਨੂੰ ਜਲਦੀ ਕਾਬੂ ਕੀਤਾ ਜਾਵੇ ਇਹ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ|