Punjab
CM ਸੀਟੀ ‘ਚ ਕੋਰੋਨਾ ਦਾ ਕਹਿਰ
ਪਟਿਆਲਾ, 18 ਜੂਨ : ਸੀਐੱਮ ਸਿਟੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਬੀਤੇ ਦੇਰ ਰਾਤ ਜ਼ਿਲ੍ਹੇ ‘ਚ ਕੋਰੋਨਾ ਦੇ 12 ਹੋਰ ਨਵੇਂ ਮਾਮਲਿਆਂ ਦੀ ਪੁੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 193 ਤੱਕ ਪਹੁੰਚ ਗਿਆ ਹੈ। ਇਨ੍ਹਾਂ ‘ਚ 11 ਮਾਮਲੇ ਜ਼ਿਲ੍ਹੇ ਦੇ ਸਰਕਾਰੀ ਰਜਿੰਦਰਾ ਹਸਪਤਾਲ ਨਾਲ ਸਬੰਧਿਤ ਹਨ। ਜਿਨ੍ਹਾਂ ‘ਚ ਹਸਪਤਾਲ ਦੇ ਡਾਕਟਰ, 6 ਨਰਸਾਂ ਅਤੇ 4 ਹੋਰ ਮੁਲਾਜ਼ਮ ਸ਼ਾਮਲ ਹਨ। ਜਦੋਂ ਕਿ ਇਕ ਰਾਜਿੰਦਰਾ ਹਸਪਤਾਲ ਵਿਚ ਦਾਖਲ ਮਰੀਜ਼ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾਂ ਵਿਚੋਂ 286 ਸੈਂਪਲਾਂ ਦੀ ਰਿਪੋਰਟ ਆਈ ਹੈ ਜਿਸ ‘ਚੋਂ 274 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਤੇ 12 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
ਦੱਸ ਦਈਏ ਕਿ ਸੂਬੇ ‘ਚ ਬੀਤੇ ਦਿਨ ਕੋਰੋਨਾ ਦੇ 126 ਨਵੇਂ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ 40 ਮਾਮਲੇ ਲੁਧਿਆਣਾ ‘ਚ ਤੇ 31 ਜਲੰਧਰ ‘ਚ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3497 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 6 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 4 ਅੰਮ੍ਰਿਤਸਰ ‘ਚ, ਫਿਰੋਜ਼ਪੁਰ ਤੇ ਸੰਗਰੂਰ ‘ਚ 1-1 ਮੌਤ ਹੋਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 2538 ਵਿਅਕਤੀ ਠੀਕ ਹੋ ਚੁੱਕੇ ਹਨ।