News
ਕੋਰੋਨਾ ਵਾਇਰਸ ਦੇ ਸੈਂਪਲਾਂ ਦੀ ਜਾਂਚ ਪੰਜਾਬ ‘ਚ ਸ਼ੁਰੂ

ਬਠਿੰਡਾ, 13 ਮਾਰਚ (ਰਕੇਸ਼ ਕੁਮਾਰ): ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੇ ਇੰਤਜ਼ਾਮ ਪੂਰੇ ਕਰ ਲਏ ਹਨ। ਲੋਕਾਂ ਨੂੰ ਸਰਕਾਰ ਅਪੀਲ ਕਰ ਰਹੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ, ਬਠਿੰਡਾ ਦੇ ਸਹਾਇਕ ਸਿਵਲ ਸਰਜਨ ਡਾ ਅਨੁਪਮਾ ਨੇ ਦੱਸਿਆ ਕਿ ਹੁਣ ਪੰਜਾਬ ਵਿੱਚ ਕਰੋਨਾ ਵਾਰਿਸ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ, ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਅੰਮ੍ਰਿਤਸਰ ਅਤੇ ਪੀ.ਜੀ.ਆਈ ਵਿੱਚ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਜਾ ਸਕੇਗੀ।

ਜ਼ਿਕਰਯੋਗ ਹੈ ਕਿ ਪਹਿਲਾਂ ਸੈਂਪਲ ਜਾਂਚ ਵਾਸਤੇ ਦਿੱਲੀ ਜਾਂਦੇ ਸਨ। ਹੁਣ ਬਕਾਇਦਾ ਡਾਕਟਰਾਂ ਦੀ ਡਿਊਟੀ ਵੀ ਲਗਾ ਦਿੱਤੀ ਗਈ ਹੈ ਤਾਕਿ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਹੋ ਸਕੇ। ਉਸਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕਰੋ ਨਾ ਵਾਇਰਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਜੇ ਤੱਕ ਕਿਸੇ ਵੀ ਵਿਅਕਤੀ ਦੇ ਵਿੱਚ ਕਰੋ ਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

ਕੰਟਰੋਲ ਰੂਮ ਵਿੱਚ ੨੪ ਘੰਟੇ ਸਟਾਫ ਦੀ ਤੈਨਾਤੀ ਕਰ ਦਿੱਤੀ ਗਈ ਹੈ ਤਾਂਕਿ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਣ ਤੇ ਸਿਹਤ ਵਿਭਾਗ ਤੁਰੰਤ ਬਣਦੀ ਕਾਰਵਾਈ ਕਰ ਸਕੇ