punjab
ਪੰਜਾਬ ਵਿੱਚ ਅੱਜ ਸਰਕਾਰੀ ਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਪ੍ਰੋਗਰਾਮਾਂ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਰਕਾਰ ਨੇ ਦਿੱਤਾ ਆਰਾਮ

ਪੰਜਾਬ ਵਿੱਚ ਅੱਜ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਛੁੱਟੀ ਦਾ ਐਲਾਨ ਗਣਤੰਤਰ ਦਿਵਸ ਦੇ ਸਬੰਧ ਵਿੱਚ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਇਸ ਦੇ ਲਈ 27 ਜਨਵਰੀ ਨੂੰ ਸਾਰੇ ਬੱਚਿਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਰਾਜ ਪੱਧਰ ‘ਤੇ ਛੁੱਟੀ ਦਾ ਕੋਈ ਐਲਾਨ ਨਹੀਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਨੂੰ ਲੈ ਕੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਨਹੀਂ ਕੀਤਾ ਹੈ। ਸਗੋਂ ਸਾਰੇ ਜ਼ਿਲ੍ਹਾ ਮੁਖੀਆਂ ਨੇ ਆਪਣੇ ਪੱਧਰ ‘ਤੇ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਸਾਰੇ ਜ਼ਿਲ੍ਹਾ ਮੁਖੀਆਂ (ਡਿਪਟੀ ਕਮਿਸ਼ਨਰਾਂ) ਨੇ ਵੀ ਸਪੱਸ਼ਟ ਕੀਤਾ ਹੈ ਕਿ ਛੁੱਟੀ ਸਿਰਫ਼ ਸਕੂਲਾਂ ਵਿੱਚ ਹੀ ਹੈ। ਉਨ੍ਹਾਂ ਆਪਣੇ ਹੁਕਮਾਂ ਵਿੱਚ ਦਫ਼ਤਰਾਂ ਵਿੱਚ ਛੁੱਟੀ ਦਾ ਜ਼ਿਕਰ ਨਹੀਂ ਕੀਤਾ ਹੈ। ਦਫ਼ਤਰ ਆਮ ਵਾਂਗ ਖੁੱਲ੍ਹਣਗੇ।