Punjab
8ਵੀਂ ਜਮਾਤ ਦੇ ਆਏ ਨਤੀਜੇ, ਪਹਿਲੇ, ਦੂਜੇ ‘ਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਇਨਾਮ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਜਮਾਤ ਦੇ ਨਤੀਜਿਆਂ ਦੌਰਾਨ ਪੰਜਾਬ ਭਰ ਦੇ ਟਾਪਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ‘ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ 51-51 ਹਜ਼ਾਰ ਰੁਪਏ ਦੇਵੇਗੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 8ਵੀਂ ਜਮਾਤ ਦੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੀ ਲਵਪ੍ਰੀਤ ਕੌਰ ਨੇ ਪਹਿਲਾ, ਗੁਰਨਕੀਤ ਕੌਰ ਨੇ ਦੂਜਾ ਅਤੇ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸੀ.ਐਮ ਮਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
