Punjab
400 ਤੋਂ ਵੱਧ ਪਾਵਨ ਸਰੂਪਾਂ ਦੇ ਮਾਮਲੇ ‘ਚ ਭਾਈ ਅਮਰੀਕ ਸਿੰਘ ਨੇ DC ਕੋਲ ਚੱਕੀ ਆਵਾਜ਼
400 ਤੋਂ ਵੱਧ ਹੋਏ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਅਮਰੀਕ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

400 ਤੋਂ ਵੱਧ ਪਾਵਨ ਸਰੂਪਾਂ ਦਾ ਮਾਮਲਾ
ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ DC ਨੂੰ ਮੰਗ ਪੱਤਰ
ਅੰਮ੍ਰਿਤਸਰ,8 ਸਤੰਬਰ:(ਗੁਰਪ੍ਰੀਤ ਰਾਜਪੂਤ),ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਬੇਅਦਬੀ ਤੇ ਲਾਪਤਾ ਮਾਮਲੇ ਨੂੰ ਲੈ ਕੇ ਹਰ ਰੋਜ ਸਿੱਖ ਆਗੂਆਂ ਦੇ ਬਿਆਨ ਆਉਂਦੇ ਰਹਿੰਦੇ ਹਨ। ਇਸ ਮਾਮਲੇ ਵਿੱਚ ਗੋਬਿੰਦ ਲੌਂਗੋਵਾਲ ਦਾ ਬਿਆਨ ਸੀ ਕੋਈ ਵੀ ਸਰੂਪ ਦੀ ਨਾ ਬੇਅਦਬੀ ਹੋਈ ਹੈ ਅਤੇ ਨਾ ਹੀ ਸਰੂਪ ਗਾਇਬ ਹੋਏ ਹਨ।
ਪਹਿਲਾਂ ਤਾਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਕਾਫੀ ਗਰਮਾਇਆ ਸੀ,ਜਿਸ ਤੋਂ ਬਾਅਦ ਜਾਂਚ ਕੀਤੀ ਗਈ ਅਤੇ ਜਾਂਚ ‘ਚ ਸਾਹਮਣੇ ਆਇਆ ਕਿ 400 ਤੋਂ ਵੱਧ ਸਰੂਪਾਂ ਦੀ ਵੀ ਬੇਅਦਬੀ ਹੋਈ ਹੈ ਜਿਸ ਤੋਂ ਬਾਅਦ ਇਕ ਵਾਰ ਫਿਰ ਸਿੱਖ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਸ਼ੁਰੂ ਹੋ ਗਈ। ਇਸਦੇ ਚੱਲਦੇ ਅੱਜ ਭਾਈ ਅਮਰੀਕ ਸਿੰਘ ਅਜਨਾਲਾ ਵੱਲੋਂ ਅੰਮ੍ਰਿਤਸਰ ਦੇ ਡੀ.ਸੀ ਦਫਤਰ ਵਿਖੇ ਪਹੁੰਚ ਕੇ ਇੱਕ ਮੰਗ ਪੱਤਰ ਦਿੱਤਾ ਗਿਆ।ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਦੀ ਬੇਨਤੀ ਕੀਤੀ ਗਈ ਅਤੇ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ 400 ਤੋਂ ਵੱਧ ਪਾਵਨ ਸਰੂਪਾਂ ਦੀ ਜੋ ਬੇਅਦਬੀ ਹੋਈ ਹੈ ਉਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ ਅਮਰੀਕ ਸਿੰਘ ਅਜਨਾਲਾ ਕੋਲੋਂ ਮੰਗ ਪੱਤਰ ਲੈਣ ਪਹੁੰਚੇ ਤਹਿਸੀਲਦਾਰ ਵਾਨ ਨੇ ਕਿਹਾ ਕਿ ਅੰਮ੍ਰਿਤਸਰ ਡੀ ਸੀ ਕਿਸੇ ਕੰਮ ਮੀਟਿੰਗ ਵਿੱਚ ਵਿਅਸਤ ਹੋਣ ਕਰਕੇ ਨਹੀਂ ਪਹੁੰਚ ਸਕੇ ਅਤੇ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਲੈ ਕੇ ਡੀਸੀ ਅੰਮ੍ਰਿਤਸਰ ਨੂੰ ਦੇ ਦਿੱਤਾ ਜਾਵੇਗਾ ਅਤੇ ਜੋ ਵੀ ਇਹ ਸਿੱਖ ਜਥੇਬੰਦੀ ਦੀ ਮੰਗ ਹੋਵੇਗੀ ਉਹ ਜ਼ਰੂਰ ਪੂਰੀ ਕੀਤੀ ਜਾਵੇਗੀ।
Continue Reading