Punjab
ਮਾਲਵਾ ਖੇਤਰ ‘ਚ ਪਸਰੀ ਧੁੰਦ ਦੀ ਚਾਦਰ,ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ਰੋਡ ਸੁੰਨੇ ਦਿਖਾਈ ਦਿੱਤੇ

ਸੋਮਵਾਰ ਨੂੰ ਯਾਨੀ ਕਿ ਅੱਜ ਮਾਲਵਾ ਖੇਤਰ ‘ਚ ਧੁੰਦ ਦੀ ਚਾਦਰ ਨੇ ਦਿਖਾਈ ਦਿੱਤੀ ਹੈ,ਇਸ ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰ ਦਿੱਤਾ ਹੈ। ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ਰੋਡ ਸੁੰਨੇ ਦਿਖਾਈ ਦਿੱਤੇ।ਜਿਸ ਕਾਰਨ ਕੰਮਕਾਜ ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਗੱਡੀਆਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਰਾਹਗੀਰਾਂ ਨੂੰ ਆਪਣੀ ਮੰਜਿਲ ਤੇ ਪਹੁੰਚਣ ਲਈ ਦੇਰ ਹੁੰਦੀ ਨਜ਼ਰ ਆਈ।ਸਕੂਲ ਜਾਣ ਸਮੇਂ ਬੱਚਿਆਂ ਨੂੰ ਕਾਫੀ ਦਿੱਕਤਦਾ ਸਾਹਮਣਾ ਕਰਨਾ ਪੈ ਰਿਹਾ ਹੈ|ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਧੁੰਦ ਕਾਰਨ ਹਾਦਸਿਆਂ ਤੋਂ ਬਚਣ ਲਈ ਗੱਡੀਆਂ ਦੀ ਰਫ਼ਤਾਰ ਨੂੰ ਹੌਲੀ ਰੱਖਣ। ਧੁੰਦ ਕਾਰਨ ਠੰਢ ਦਾ ਪਾਰਾ ਵੀ ਘੱਟ ਗਿਆ ਹੈ,ਜਿਸ ਕਰਕੇ ਲੋਕ ਅੱਗ ਦੀ ਧੂਣੀਆਂ ਸੇਕਦੇ ਨਜ਼ਰ ਆ ਰਹੇ ਹਨ|