Connect with us

Punjab

ਪੰਜਾਬ ਦੇ ਵਿਗੜ ਰਹੇ ਹਾਲਾਤਾਂ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਗੁਰਦਾਸਪੁਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ

Published

on

ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਵੱਧ ਰਹੇ ਬਿਜਲੀ ਸਕੰਟ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਲੀਡਰ ਸ਼ਿਪ ਨੇ ਡੀਸੀ ਗੁਰਦਾਸਪੁਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਇਸ ਮੁਸੀਬਤ ਵਿਚੋਂ ਕਢਿਆ ਜਾਵੇ ਕਿਉਂਕਿ ਇਹ ਸਰਕਾਰ ਬਿਲਕੁੱਲ ਫੇਲ੍ਹ ਹੋ ਚੁਕੀ ਹੈ 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿੱਤਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਹਰ ਜਗ੍ਹਾ ਤੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਵਿੱਚ ਬਿਜਲੀ ਸੰਕਟ ਵੀ ਲਗਾਤਾਰ ਵਧਦਾ ਜਾ ਰਿਹਾ ਹੈ ਲੰਬੇ ਲੰਬੇ ਘੱਟ ਲੱਗ ਰਹੇ ਹਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਉਹਨਾਂ ਕਿਹਾ ਕਿ ਸਰਕਾਰ ਨੇ ਜੋ ਝੋਨੇ ਦੀ ਲਵਾਈ ਨੂੰ ਲੈਕੇ ਜੋਨ ਬਣਾਏ ਹਨ ਉਹਨਾਂ ਨਾਲ ਵੀ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ ਉਹਨਾਂ ਰਾਜਪਾਲ ਨੂੰ ਪੱਤਰ ਲਿਖਿਆ ਹੈ ਕਿ ਪੰਜਾਬ ਦੀ ਵਿਗੜ ਰਹੀ ਸਥਿਤੀ ਨੂੰ ਸੰਭਾਲਿਆ ਜਾਵੇ