Punjab
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਕੀਤੀ ਗਈ ਆਰੰਭਤਾ

25 ਨਵੰਬਰ 2023: ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਅਜਮੇਰ ਸਿੰਘ ਜੀ ਵੱਲੋਂ ਅਰਦਾਸ ਕਰਨ ਉਪਰੰਤ ਰੱਖੇ ਗਏ ਪਾਠ ਦੀ ਆਰੰਭਤਾ ਕੀਤੀ ਗਈ।ਇਹਨਾਂ ਧਾਰਮਿਕ ਸਮਾਗਮਾਂ ਦੌਰਾਨ ਜਿੱਥੇ ਸਮੂਹ ਸਟਾਫ ਮੌਜੂਦ ਰਿਹਾ ਉੱਥੇ ਹੀ ਵੱਡੀ ਗਿਣਤੀ ਵਿੱਚ ਸੰਗਤਾਂ,ਧਾਰਮਿਕ ਅਤੇ ਰਾਜਸੀ ਆਗੂਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਵਾਈ।ਜਾਣਕਾਰੀ ਦਿੰਦੇ ਹੋਏ ਗਿਆਨੀ ਅਜਮੇਰ ਸਿੰਘ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ 27 ਤਰੀਕ ਦਿਨ ਸੋਮਵਾਰ ਨੂੰ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਵੀ ਸਜਾਏ ਜਾਣਗੇ।ਉਹਨਾਂ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਨੂੰ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।