Punjab
ਇਨਾਇਤ ਸ਼ਰਮਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਟੈਨਿਸ ਖੇਡ ਵਿੱਚ ਜਿਲ੍ਹਾ ਪੱਧਰ ਤੇ ਚਾਂਦੀ ਤਗਮਾ ਜਿੱਤਿਆ

ਮੋਹਾਲੀ:
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਡਰ-14 ਉਮਰ ਗੁੱਟ ਤਹਿਤ ਗੁਰੂਕੁਲ ਸਕੂਲ ਜੀਰਕਪੁਰ ਵਿੱਚ 6ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਇਨਾਇਤ ਸ਼ਰਮਾ (11 ਸਾਲ) ਨੇ ਟੈਨਿਸ ਖੇਡ ਵਿੱਚ ਜਿਲ੍ਹਾ ਪੱਧਰ ਤੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਦੇ ਇਨਾਮ ਵੰਡ ਸਮਾਰੋਹ ਵਿੱਚ ਅਰਜੁਨ ਅਵਾਰਡੀ ਜਗਜੀਤ ਸਿੰਘ ਜੱਲ੍ਹਾ ਐੱਸ.ਪੀ. ਮੋਹਾਲੀ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਬੱਚਿਆਂ ਨੂੰ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਅਤੇ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਬੱਚਿਆਂ ਦੇ ਮਾਪਿਆਂ, ਅਧਿਆਪਕਾਂ ਅਤੇ ਕੋਚਾਂ ਨੂੰ ਵਧਾਈ ਦਿੱਤੀ।
ਜਿਕਰਯੋਗ ਹੈ ਕਿ ਇਨਾਇਤ ਸ਼ਰਮਾ ਦੇ ਪਿਤਾ ਸ਼ੁਸ਼ੀਲ ਭਾਰਦਵਾਜ ਸਿੱਖਿਆ ਵਿਭਾਗ ਪੰਜਾਬ ਦੇ ਦਫ਼ਤਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਿੱਚ ਸਟੇਟ ਨੋਡਲ ਅਫ਼ਸਰ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਅਤੇ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਵੱਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਜੋ ਕਿ ਗੁਣਾਤਮਿਕ ਸਿੱਖਿਆ ਨਾਲ ਸੰਬੰਧਿਤ ਹੈ।