National
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ
MANISH SISODIA : ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ ਹੋਇਆ ਹੈ| ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ’ਚ ਸੁਣਵਾਈ ਕੀਤੀ ਗਈ |
ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਵਿੱਚ ਕਥਿਤ ਘੁਟਾਲੇ ਵਿੱਚ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਿਸੋਦੀਆ ਨਿਆਂਇਕ ਹਿਰਾਸਤ 30 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦੋਸ਼ਾਂ ’ਤੇ ਬਹਿਸ 30 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਈਡੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਸੀ। ਦੱਸ ਦੇਈਏ ਕਿ ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਪਿਛਲੇ ਸਾਲ 9 ਮਾਰਚ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ।