Connect with us

Punjab

ਮੋਹਾਲੀ ‘ਚ ਅੱਜ ਭਾਰਤ-ਆਸਟ੍ਰੇਲੀਆ ਵਨਡੇ ਮੈਚ ਸ਼ੁਰੂ

Published

on

ਮੋਹਾਲੀ 22ਸਤੰਬਰ 2023: ਮੋਹਾਲੀ ਦੇ IS ਬਿੰਦਰਾ ਸਟੇਡੀਅਮ ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਅੱਜ ਹੋਣ ਜਾ ਰਿਹਾ ਹੈ| ਜਿਸ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਰੀਬ 15 ਦੰਗਾ ਵਿਰੋਧੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਸੁਰੱਖਿਆ ਲਈ ਮੁਹਾਲੀ ਪੁਲੀਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲੀਸ ਮੁਲਾਜ਼ਮ ਵੀ ਬੁਲਾਏ ਗਏ ਹਨ। ਮੋਹਾਲੀ ਪੁਲਿਸ ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।

ਆਈਜੀ ਭੁੱਲਰ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣਗੇ
ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਹੋਵੇਗੀ। ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਅਤੇ ਰੋਪੜ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ।