Connect with us

India

Paris Olympic 2024: ਤੀਜੇ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ

Published

on

PARIS OLYMPICS 2024  : ਪੈਰਿਸ ਓਲੰਪਿਕ ਦਾ ਚੌਥਾ ਦਿਨ ਭਾਰਤ ਲਈ ਬਹੁਤ ਖਾਸ ਰਿਹਾ ਹੈ। ਸ਼ੂਟਰ ਮਨੂ ਭਾਕਰ ਨੇ ਰਚਿਆ ਇਤਿਹਾਸ ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਸਰਬਜੋਤ ਸਿੰਘ ਨੇ ਇਸ ਇਤਿਹਾਸਕ ਜਿੱਤ ਵਿੱਚ ਮਨੂ ਦਾ ਸਾਥ ਦਿੱਤਾ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ।

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਆਇਰਲੈਂਡ ਨੂੰ 2-0 ਨਾਲ ਹਰਾਇਆ ਸੀ। ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਇਸ ਜਿੱਤ ਨਾਲ ਭਾਰਤ ਨੇ ਗਰੁੱਪ-ਬੀ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਇਹ ਭਾਰਤ ਦਾ ਤੀਜਾ ਮੈਚ ਸੀ। ਭਾਰਤ ਨੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ ਹਰਾਇਆ ਸੀ। ਦੂਜੇ ਮੈਚ ਵਿੱਚ ਅਰਜਨਟੀਨਾ ਨਾਲ ਡਰਾਅ ਖੇਡਿਆ ਗਿਆ। ਆਇਰਲੈਂਡ ਦੀ ਹਾਰ ਨਾਲ ਭਾਰਤੀ ਟੀਮ ਆਪਣੇ ਗਰੁੱਪ ਬੀ ‘ਚ ਪਹਿਲੇ ਸਥਾਨ ‘ਤੇ ਪਹੁੰਚ ਗਈ ਹੈ। ਉਸ ਦੇ ਦੋ ਜਿੱਤਾਂ ਅਤੇ ਇੱਕ ਡਰਾਅ ਨਾਲ 7 ਅੰਕ ਹਨ।

ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ ਹੈ। ਓਲੰਪਿਕ 2024 ਵਿੱਚ ਭਾਰਤ ਦੀ ਇਹ ਦੂਜੀ ਜਿੱਤ ਹੈ। ਸਾਤਵਿਕ-ਚਿਰਾਗ ਦੀ ਜੋੜੀ ਨੇ ਬੈਡਮਿੰਟਨ ਪੁਰਸ਼ ਡਬਲਜ਼ ਦੇ ਗਰੁੱਪ ਪੜਾਅ ਵਿੱਚ ਵੀ ਆਪਣੀ ਦੂਜੀ ਜਿੱਤ ਦਰਜ ਕੀਤੀ।