National
ਭਾਰਤ ਨੇ ਇੱਕ ਵਾਰ ਫਿਰ ਕੈਨੇਡਾ ਨੂੰ ਪਾਈ ਝਾੜ , ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਕਰ ਰਿਹਾ ਕੈਨੇਡਾ
ਜੈਸਵਾਲ ਨੇ ਕੈਨੇਡੀਅਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ‘ਇਸ ਦੇ ਉਲਟ, ਕੈਨੇਡਾ ਯਕੀਨੀ ਤੌਰ ‘ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ।’ ਉਨ੍ਹਾਂ ਕਿਹਾ, ‘ਅਸੀਂ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਕਰ ਰਹੇ ਕੈਨੇਡੀਅਨ ਕਮਿਸ਼ਨ ਦੀਆਂ ਮੀਡੀਆ ਰਿਪੋਰਟਾਂ ਦੇਖੀਆਂ ਹਨ| ਅਸੀਂ ਕੈਨੇਡੀਅਨ ਚੋਣਾਂ ਵਿੱਚ ਭਾਰਤੀ ਦਖਲਅੰਦਾਜ਼ੀ ਦੇ ਅਜਿਹੇ ਬੇਬੁਨਿਆਦ ਦੋਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹਾਂ। ਦੂਜੇ ਦੇਸ਼ਾਂ ਦੀ ਜਮਹੂਰੀ ਪ੍ਰਕਿਰਿਆ ਵਿੱਚ ਦਖ਼ਲ ਦੇਣਾ ਭਾਰਤ ਸਰਕਾਰ ਦੀ ਨੀਤੀ ਨਹੀਂ ਹੈ, ਅਸਲ ਵਿੱਚ ਇਸ ਦੇ ਉਲਟ ਕੈਨੇਡਾ ਹੀ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ।
MEA ਨੇ ਕਿਹਾ ਕਿ ਉਹ ਕੈਨੇਡਾ ਕੋਲ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਆ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਇਕ ਵਾਰ ਫਿਰ ਕੈਨੇਡਾ ਨੂੰ ਭਾਰਤ ਦੀਆਂ ਚਿੰਤਾਵਾਂ ‘ਤੇ ਕਾਰਵਾਈ ਕਰਨ ਲਈ ਕਿਹਾ ਹੈ।