India
ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ ਕੋਵਿਡ ਦੇ 17 ਹਜ਼ਾਰ ਤੋਂ ਵੱਧ ਮਾਮਲੇ ਹੋਏ ਦਰਜ

ਨਵੀਂ ਦਿੱਲੀ, 26 ਜਨ: ਕੇਂਦਰੀ ਸਿਹਤ ਮੰਤਰਾਲਾ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 17,296 ਨਵੇਂ ਮਾਮਲੇ ਆਏ ਹਨ, ਜਦਕਿ 407 ਲੋਕਾਂ ਦੀ ਮੌਤ ਹੋਈ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4 ਲੱਖ 90 ਹਜ਼ਾਰ 401 ਹੋ ਗਈ ਹੈ। ਇਸ ‘ਚ 1 ਲੱਖ 89 ਹਜ਼ਾਰ 463 ਐਕਟਿਵ ਮਾਮਲੇ ਹਨ, ਜਦਕਿ 2 ਲੱਖ 85 ਹਜ਼ਾਰ 637 ਲੋਕ ਸਿਹਤਮੰਦ ਹੋ ਚੁੱਕੇ ਹਨ। ਦੇਸ਼ ‘ਚ ਹੁਣ ਤਕ ਕੁੱਲ 15,301 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੇਸ਼ ‘ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4.90 ਲੱਖ ਹੋ ਗਈ ਹੈ