India
ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ 37 ਹਜ਼ਾਰ ਤੋਂ ਵੀ ਵੱਧ ਮਾਮਲੇ ਦਰਜ

21 ਜੁਲਾਈ ; ਦੇਸ਼ ਦੁਨੀਆ ਦੇ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਥੇ ਬੀਤੇ ਕਈ ਦਿਨਾਂ ਤੋਂ ਇੱਕ ਦਿਨ ‘ਚ ਰਿਕੋਰਡ ਬ੍ਰੇਕ ਮਾਮਲੇ ਸਾਹਮਣੇ ਆ ਰਹੇ ਹਨ। ਜਿੱਥੇ ਅੱਜ ਭਾਵ ਮੰਗਲਵਾਰ ਨੂੰ ਵੀ ਦੇਸ਼ ਭਰ ਦੇ ਵਿਚ ਕੋਰੋਨਾ ਦੇ ਸਭ ਤੋਂ ਵੱਧ ਇਕੱਠ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਬੀਤੇ 24 ਘੰਟਿਆਂ ਦੌਰਾਨ ਭਾਰਤ ਦੇ ਵਿੱਚ ਕੋਰੋਨਾ ਦੇ 37,148 ਮਾਮਲੇ ਸਾਹਮਣੇ ਆਏ ਹਨ ਜੋ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਹੈ ਅਤੇ ਇਸਦੇ ਨਾਲ ਹੀ ਬੀਤੇ 24 ਘੰਟਿਆਂ ਵਿਚ 587 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ।
ਜਿਸਦੇ ਨਾਲ ਭਾਰਤ ਦੇ ਵਿੱਚ ਕੋਰੋਨਾ ਨਾਲ ਪੀੜਤਾਂ ਦੀ ਕੁੱਲ ਗਿਣਤੀ 11,55,191 ਹੋ ਚੁੱਕੀ ਹੈ ਜਦਕਿ ਰਾਹਤ ਦੀ ਖ਼ਬਰ ਇਹ ਹੈ ਕਿ ਹੁਣ ਤੱਕ 7,24,578 ਲੋਕ ਕੋਰੋਨਾ ਨੂੰ ਮਾਤ ਦੇਕੇ ਘਰ ਪਰਤ ਚੁੱਕੇ ਹਨ ਅਤੇ ਅਜੇ ਵੀ ਦੇਸ਼ ਦੇ ਵਿਚ 4, 02,529 ਪੀੜਤ ਜੇਰੇ ਇਲਾਜ ਹਨ। ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 28,084 ਹੋ ਚੁਕੀ ਹੈ।