Connect with us

India

ਦੇਸ਼ ‘ਚ ਕੁੱਲ ਗਿਣਤੀ 8 ਲੱਖ ਤੋਂ ਪਾਰ

Published

on


ਨਵੀਂ ਦਿੱਲੀ, 13 ਜੁਲਾਈ : ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 5.53 ਲੱਖ ਤੋਂ ਵੱਖ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਬੀਤੇ 24 ਘੰਟਿਆਂ ‘ਚ 18.850 ਲੋਕ ਠੀਕ ਹੋਏ ਹਨ। ਦੇਸ਼ ‘ਚ ਕੋਰੋਨਾ ਵਾਇਰਸ ਦੀ ਰਿਕਵਰੀ ਦਰ ਵੀ ਤੇਜ਼ੀ ਨਾਲ ਵੱਧ ਰਹੀ ਹੈ। ਤਾਜਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 63 ਫੀਸਦੀ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਤਾਜਾ ਅੰਕੜਿਆਂ ਅਨੁਸਾਰ ਦੇਸ਼ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 28,701 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ‘ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 500 ਰਹੀ। ਤਾਜਾ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਵਾਇਰਸ ਦੇ ਹੁਣ ਤਕ ਕੁੱਲ 8,78,254 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ‘ਚ 3,01,609 ਐਕਟਿਵ ਕੇਸ ਹਨ, ਉੱਥੇ ਹੀ 5,53,407 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 23,174 ਤਕ ਜਾ ਪਹੁੰਚਾ ਹੈ।