Connect with us

Uncategorized

ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ 1000 ਤੋਂ ਵੱਧ ਕੋਰੋਨਾ ਮਰੀਜ਼ਾਂ ਨੇ ਤੋੜਿਆ ਦਮ

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 64,553 ਨਵੇਂ ਮਾਮਲੇ ਸਾਹਮਣੇ ਆਏ ਜਿਸਦੇ ਨਾਲ ਕਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 24 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਬੀਤੇ 24 ਘੰਟਿਆਂ ਦੌਰਾਨ 1007 ਹੋਰ ਮਰੀਜ਼ਾਂ ਦੇ ਦਮ ਤੋੜ ਦਿੱਤਾ ਹੈ

Published

on

ਭਾਰਤ ਵਿੱਚ ਕੋਰੋਨਾ ਕਹਿਰ ਜਾਰੀ

ਕੋਰੋਨਾ ਨਾਲ 24 ਘੰਟਿਆਂ \’ਚ 1000 ਤੋਂ ਵੱਧ ਮੌਤਾਂ ਦਰਜ

 
 

14 ਅਗਸਤ: ਕੋਰੋਨਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 64,553 ਨਵੇਂ ਮਾਮਲੇ ਸਾਹਮਣੇ ਆਏ ਜਿਸਦੇ ਨਾਲ ਕਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 24 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਬੀਤੇ 24 ਘੰਟਿਆਂ ਦੌਰਾਨ 1007 ਹੋਰ ਮਰੀਜ਼ਾਂ ਦੇ ਦਮ ਤੋੜ ਦਿੱਤਾ ਹੈ। ਜਿਸਤੋਂ ਬਾਅਦ ਕਰੋਨਾ ਮਹਾਮਾਰੀ ਅੱਗੇ ਜ਼ਿੰਦਗੀ ਦੀ ਜੰਗ ਹਾਰਨ ਵਾਲਿਆਂ ਦੀ ਗਿਣਤੀ 48,040 ਹੋ ਗਈ ਹੈੈ। ਰਾਹਤ ਦੀ ਖ਼ਬਰ ਇਹ ਹੈ ਕਿ ਕੋਰੋਨਾ ਤੋਂ ਜ਼ਿੰਦਗੀ ਦੀ ਜੰਗ ਜਿੱਤਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ  17,51,556 ਹੋ ਗਈ ਹੈ। ਜਦਕਿ ਅਜੇ ਵੀ ਭਾਰਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ 6,61,595 ਹੈ। ਦੇਸ਼ ਵਿੱਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 24,61,191 ਹੈ।