India
ਦੇਸ਼ ਚ ਪਿੱਛਲੇ 24 ਘੰਟਿਆ ਦੌਰਾਨ 6,767 ਨਵੇਂ ਮਾਮਲੇ ਦੀ ਪੁਸ਼ਟੀ

ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਭਰ ‘ਚ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 147 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3,867 ਤੱਕ ਪਹੁੰਚ ਗਈ ਹੈ। ਜਦਕਿ ਪਿੱਛਲੇ 24 ਘੰਟਿਆ ਦੌਰਾਨ ਦੇਸ਼ ਵਿੱਚ 6,767 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜੀ ਕੀ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਹੈ ਹੁਣ ਤਕ ਦੇਸ਼ ਵਿਚ ਕੋਰੋਨਾ ਦੀ ਗਿਣਤੀ 1,31,868 ਹੋ ਚੁੱਕੀ ਹੈ।