Connect with us

Punjab

ਭਾਰਤ ਨੇ 111 ਅਫਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤਾ ਵੀਜ਼ਾ

Published

on

ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ‘ਤੇ ਬੀਤੀ ਦਿਨੀਂ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਅਫਗਾਨਿਸਤਾਨ ‘ਚ ਰਹਿ ਰਹੇ 111 ਸਿੱਖਾਂ ਅਤੇ ਹਿੰਦੂਆਂ ਨੂੰ ਵੀਜ਼ੇ ਦਿੱਤੇ ਹਨ। ਸੀਨੀਅਰ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਅਫਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਵੀਜ਼ਾ ਦੇਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਟਵਿੱਟਰ ‘ਤੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।ਉਨ੍ਹਾਂ ਨੇ ਟਵੀਟ ਕੀਤਾ, ”ਅਮਿਤ ਸ਼ਾਹ ਜੀ ਅਫਗਾਨਿਸਤਾਨ ਦੇ 111 ਸਿੱਖਾਂ ਅਤੇ ਹਿੰਦੂਆਂ ਨੂੰ ਤੇਜ਼ੀ ਨਾਲ ਈ-ਵੀਜ਼ਾ ਦੇਣ ਲਈ ਧੰਨਵਾਦ। ਇਸ ਮੁੱਦੇ ਨੂੰ ਪਹਿਲ ਦੇਣ ਲਈ ਵਿਦੇਸ਼ ਮੰਤਰਾਲੇ ਦਾ ਵੀ ਧੰਨਵਾਦ।