India
ਦੇਸ਼ ‘ਚ Covid-19 ਦੇ ਬੀਤੇ 24 ਘੰਟਿਆਂ ਦੌਰਾਨ 19 ਹਜ਼ਾਰ ਤੋਂ ਵੀ ਵੱਧ ਮਾਮਲੇ ਦਰਜ
ਨਵੀਂ ਦਿੱਲੀ, 28 ਜੂਨ : ਬੀਤੇ 24 ਘੰਟਿਆਂ ਦੌਰਾਨ ਦੇਸ਼ ਦੇ ਵਿਚ ਕੋਰੋਨਾਵਾਇਰਸ ਦੇ 19,906 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਇਹ ਅੰਕੜਾ ਹੁਣ ਤੱਕ ਦਾ ਇੱਕ ਦਿਨ ਵਿਚ ਆਉਣ ਵਾਲੇ ਅੰਕੜਿਆਂ ਵਿਚੋਂ ਸਭ ਤੋਂ ਵੱਧ ਹੈ। ਭਾਰਤ ਵਿੱਚ ਮ੍ਰਿਤਕਾਂ ਦੀ ਗਿਣਤੀ 16, 095 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 410 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਇਸਦੇ ਨਾਲ ਹੀ ਭਾਰਤ ਵਿੱਚ ਕੋਵਿਡ ਨਾਲ ਸੰਕ੍ਰਮਣ ਮਾਮਲਿਆਂ ਦੀ ਸੰਖਿਆ 5,28,859 ਹੋ ਗਈ ਹੈ ਜਿਨ੍ਹਾਂ ਵਿੱਚੋਂ 2,03,051 ਐਕਟਿਵ ਮਾਮਲੇ ਹਨ ਅਤੇ 3,09,713 ਲੋਕ ਠੀਕ ਹੋ ਚੁੱਕੇ ਹਨ।
ਜੌਹਨ ਹੌਪਕਿਨਸ ਯੂਨੀਵਰਸਿਟੀ ਦੇ ਕੋਰੋਨਾਵਾਇਰਸ ਡੈਸ਼ਬੋਰਡ ਮੁਤਾਬਕ ਭਾਰਤ ਪੂਰੀ ਦੁਨੀਆਂ ਵਿੱਚ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ਾਂ ਵਿੱਚ ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਤੋਂ ਬਾਅਦ ਚੌਥੇ ਨੰਬਰ ‘ਤੇ ਹੈ।
ਸਰਕਾਰ ਨੇ ਕੌਮਾਂਤਰੀ ਯਾਤਰੀ ਜਹਾਜ਼ਾਂ ‘ਤੇ ਪਾਬੰਦੀ ਨੂੰ 15 ਜੁਲਾਈ ਤੱਕ ਵਧਾ ਦਿੱਤਾ ਹੈ।