National
ਮਦਦ ਲਈ ਭਾਰਤ ਤੁਰਕੀ ਦੇ ਨਾਲ ਖੜ੍ਹਾ ਹੈ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰਕੀ ‘ਚ ਆਏ ਭਿਆਨਕ ਭੂਚਾਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਉਹ ਤੁਰਕੀ ਵਿੱਚ ਭੂਚਾਲ ਕਾਰਨ ਹੋਈਆਂ ਮੌਤਾਂ ਅਤੇ ਜਾਇਦਾਦ ਦੇ ਨੁਕਸਾਨ ਤੋਂ ਦੁਖੀ ਹਨ। ਦੁਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ ਲੋਕਾਂ ਨਾਲ ਏਕਤਾ ਵਿੱਚ ਖੜ੍ਹਾ ਹੈ ਅਤੇ ਇਸ ਦੁਖਾਂਤ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਜ਼ਿਕਰਯੋਗ ਹੈ ਕਿ ਤੁਰਕੀ ਅਤੇ ਸੀਰੀਆ ‘ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਸੀ। ਜਿਸ ਵਿੱਚ ਦੋਵਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 195 ਹੋ ਗਈ ਹੈ। ਤੁਰਕੀ ‘ਚ ਹੁਣ ਤੱਕ 76 ਲੋਕ ਮਾਰੇ ਜਾ ਚੁੱਕੇ ਹਨ, ਜਦਕਿ ਸੀਰੀਆ ‘ਚ 42 ਲੋਕ ਮਾਰੇ ਗਏ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।
ਜਰਮਨ ਰਿਸਰਚ ਸੈਂਟਰ ਦੇ ਅਨੁਸਾਰ, ਭੂਚਾਲ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ‘ਤੇ ਆਇਆ ਅਤੇ ਇਸਦਾ ਕੇਂਦਰ ਗਾਜ਼ੀਅਨਟੇਪ ਸ਼ਹਿਰ ਦੇ ਨੇੜੇ ਸੀ। ਦੋਵਾਂ ਦੇਸ਼ਾਂ ਵਿਚ ਕਈ ਥਾਵਾਂ ‘ਤੇ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।