Connect with us

India

ਪਹਿਲਗਾਮ ਹਮਲੇ ਦਾ ਭਾਰਤ ਨੇ ਪਾਕਿਸਤਾਨ ਲਿਆ ਬਦਲਾ ! ਦਾਗ਼ੀਆਂ 24 ਮਿਜ਼ਾਇਲਾ

Published

on

OPERATION SINDOOR : ਭਾਰਤ ਨੇ ਪਾਕਸਿਤਾਨ ‘ਤੇ ਅੱਧੀ ਰਾਤ ਨੂੰ ਹਮਲਾ ਕਰ ਦਿੱਤਾ ਜਿਸ ਕਾਰਨ ਪਾਕਿਸਤਾਨੀਆਂ ਨੂੰ ਭਾਜੜਾਂ ਪੈ ਗਈਆਂ। ਤੁਹਾਨੂੰ ਦੱਸ ਦੇਈਏ ਕਿ ਪਹਿਲਗਾਮ ਹਮਲੇ ਦਾ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲੈ ਹੀ ਲਿਆ ਬੀਤੀ ਰਾਤ ਭਾਰਤੀ ਫ਼ੋਜ ਨੇ ਪਾਕਸਿਤਾਨ ‘ਤੇ 24 ਮਿਜ਼ਾਇਲਾ ਨਾਲ ਹਮਲਾ ਕੀਤਾ ਜਿਸ ਨਾਲ ਕਾਫੀ ਨੁਕਸਾਨ ਹੋਇਆ ਅਤੇ ਨਾਲ ਹੀ 30 ਲੋਕਾਂ ਦੀ ਮੌਤ ਹੋ ਗਈ ਅਤੇ ਨਾਲ ਹੀ ਪਾਕਿਸਤਾਨ ਦੇ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਤਬਾਹ ਕੀਤਾ ਗਿਆ।

ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।

 

ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਬੰਦ

ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਹ ਹਮਲੇ ਬੀਤੀ ਰਾਤ ਡੇਢ ਵਜੇ ਬਹਾਵਲਪੁਰ, ਮੁਰੀਦਕੇ, ਬਾਘ, ਕੋਟਲੀ ਤੇ ਮੁਜ਼ੱਫਰਾਬਾਦ ਵਿਚ ਕੀਤੇ ਗਏ।

ਵੱਡੇ ਅੱਤਵਾਦੀ ਦੇ ਟਿਕਾਣਿਆਂ ‘ਤੇ  ਇਹ ਹਮਲਾ ਕੀਤਾ ਗਿਆ ਹੈ ਤੇ ਭਾਰਤੀ ਫੌਜੀ ਵੀਰਾਂ ਵੱਲੋਂ ਇਸ ਆਪ੍ਰੇਸ਼ਨ ਨੂੰ ‘Operation Sindoor’ ਦਾ ਨਾਂ ਦਿੱਤਾ ਗਿਆ ਹੈ।

ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਲਸ਼ਕਰ ਅਤੇ ਜੈਸ਼ ਦੇ ਹੈੱਡਕੁਆਰਟਰ ਤਬਾਹ ਕਰ ਦਿੱਤੇ ਗਏ ਹਨ।

ਪਾਕਿਸਤਾਨ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਰੀ ਰਾਤ ਆਪ੍ਰੇਸ਼ਨ ਸਿੰਦੂਰ ਦੀ ਨਿਗਰਾਨੀ ਕਰਦੇ ਰਹੇ।