Sports
ਏਸ਼ੀਆ ਕੱਪ ‘ਚ ਅੱਜ ਫਿਰ ਭਾਰਤ VS ਪਾਕਿਸਤਾਨ ਵਿਚਾਲੇ ਮੁਕਾਬਲਾ

10ਸਤੰਬਰ 2023: ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।
ਪਾਕਿਸਤਾਨ ਨੇ ਆਪਣੇ ਪਹਿਲੇ ਸੁਪਰ-4 ਮੈਚ ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਟੀਮ ਇੰਡੀਆ ਦਾ ਇਹ ਪਹਿਲਾ ਸੁਪਰ-4 ਮੈਚ ਹੋਵੇਗਾ। ਏਸ਼ੀਆ ਕੱਪ ਦੇ ਗਰੁੱਪ ਪੜਾਅ ਦੇ ਮੈਚ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਪੱਲੇਕੇਲੇ ਮੈਦਾਨ ‘ਤੇ ਖੇਡਿਆ ਗਿਆ ਉਹ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।