Sports
INDIA VS PAKISTAN MATCH UPDATE : ਭਾਰਤ ਨੇ ਪਾਕਿਸਤਾਨ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ

14 ਅਕਤੂਬਰ 2023:INDIA VS PAKISTAN MATCH UPDATE : ਭਾਰਤ ਨੇ ਪਾਕਿਸਤਾਨ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ
ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਅੱਜ ਦੁਪਹਿਰ 2 ਵਜੇ ਖੇਡਿਆ ਜਾਵੇਗਾ। ਇਸ ਮੈਚ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਦੋਵੇਂ ਟੀਮਾਂ ਹੋਟਲ ਤੋਂ ਸਟੇਡੀਅਮ ਲਈ ਰਵਾਨਾ ਹੋ ਗਈਆਂ ਹਨ। ਟੀਮ ਇੰਡੀਆ ਨਰਮਦਾ ਹੋਟਲ ਵਿੱਚ ਅਤੇ ਪਾਕਿਸਤਾਨ ਦੀ ਟੀਮ ਅਹਿਮਦਾਬਾਦ ਦੇ ਹਯਾਤ ਹੋਟਲ ਵਿੱਚ ਰੁਕੀ ਹੋਈ ਹੈ।
ਇਸ ਤੋਂ ਪਹਿਲਾਂ ਟੀਮ ਇੰਡੀਆ ਦੇ ਸਾਬਕਾ ਖਿਡਾਰੀ ਸਚਿਨ ਤੇਂਦੁਲਕਰ ਅਹਿਮਦਾਬਾਦ ਪਹੁੰਚ ਚੁੱਕੇ ਹਨ। ਸਚਿਨ ਤੋਂ ਇਲਾਵਾ ਦਿਨੇਸ਼ ਕਾਰਤਿਕ ਅਤੇ ਅਨੁਸ਼ਕਾ ਸ਼ਰਮਾ ਵੀ ਸ਼ਨੀਵਾਰ (14 ਅਕਤੂਬਰ) ਯਾਨੀ ਅੱਜ ਸਵੇਰੇ ਪਹੁੰਚੇ।