Connect with us

Uncategorized

T-20 ਵਿਸ਼ਵ ਕੱਪ ਜਿੱਤੀ ਭਾਰਤ, CM ਭਗਵੰਤ ਮਾਨ ਨੇ ਦਿੱਤੀ ਵਧਾਈ

Published

on

BHAGWANT MANN : ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਬਾਅਦ ਦੇਸ਼ ਭਰ ‘ਚ ਜਸ਼ਨ ਦਾ ਮਾਹੌਲ ਹੈ। ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਹਰ ਹਿੱਸੇ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਭਾਰਤੀ ਟੀਮ ਨੇ ਬੀਤੀ ਰਾਤ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ।

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਟਰਾਫੀ ਜਿੱਤ ਲਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਟੀਮ ਭਾਰਤ ਨੂੰ ਜਿੱਤ ਦੀ ਵਧਾਈ ਦਿੱਤੀ ਹੈ ।

CM ਭਗਵੰਤ ਮਾਨ ਨੇ ਕੀਤਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀਨੇ ਟਵੀਟ ਕਰਕੇ ਕਿਹਾ, ‘ਬਾਕਮਾਲ…
ਭਾਰਤ ਨੇ ਸਾਊਥ ਅਫ਼ਰੀਕਾ ਨੂੰ 7 ਦੌੜਾਂ ਨਾਲ ਹਰਾ ਕੇ T20 ਵਿਸ਼ਵ ਕੱਪ ਜਿੱਤ ਲਿਆ ਹੈ… ਬਿਨਾਂ ਇੱਕ ਵੀ ਮੈਚ ਹਾਰੇ ਭਾਰਤ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣੀ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ । ਤੁਸੀਂ ਸਾਰੇ ਦੇਸ਼ ਦਾ ਮਾਣ ਹੋ …