Sports
ਭਾਰਤ ਨੇ ਤੀਜਾ ਟੀ-20 ਜਿੱਤਿਆ, ਸਪਿਨਰਾਂ ਨੇ ਵੈਸਟਇੰਡੀਜ਼ ਨੂੰ 159 ਦੌੜਾਂ ‘ਤੇ ਰੋਕਿਆ

9 AUGUST 2023: ਭਾਰਤ ਨੇ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਟੀਮ ਨੇ ਤੀਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ।
ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ ਹੈ। ਸੀਰੀਜ਼ ਦਾ ਚੌਥਾ ਮੈਚ 12 ਅਗਸਤ ਨੂੰ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ।
ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 159 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਸੂਰਿਆਕੁਮਾਰ ਯਾਦਵ ਅਤੇ ਤਿਲਕ ਵਰਮਾ ਦੀ ਪਾਰੀ ਦੀ ਮਦਦ ਨਾਲ 17.5 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 161 ਦੌੜਾਂ ਦਾ ਟੀਚਾ ਹਾਸਲ ਕਰ ਲਿਆ।