Connect with us

National

ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ

Published

on

ਬੇਹੱਦ ਮੰਦਭਾਗੀ ਖ਼ਬਰ ਰਾਜਸਥਾਨ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਹਵਾਈ ਜਹਾਜ਼ ਹਾਦਸਾ ਦੇ ਸ਼ਿਕਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਜਹਾਜ਼ ਦੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਲੋਕਾਂ ਤੋਂ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ

ਮੌਕੇ ‘ਤੇ ਮੌਜੂਦ ਇੱਕ ਚਸ਼ਮਦੀਦ ਨੇ ਦੱਸਿਆ ਕਿ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਸੀ। ਇਸ ਤੋਂ ਬਾਅਦ, ਜਿਵੇਂ ਹੀ ਇਹ ਜ਼ਮੀਨ ‘ਤੇ ਡਿੱਗਿਆ, ਜਹਾਜ਼ ਛੋਟੇ-ਛੋਟੇ ਟੁਕੜਿਆਂ ਵਿੱਚ ਟੁੱਟ ਗਿਆ ਅਤੇ ਖੇਤਾਂ ਵਿੱਚ ਅੱਗ ਲੱਗ ਗਈ। ਜਹਾਜ਼ ਦਾ ਮਲਬਾ ਚਾਰੇ ਪਾਸੇ ਫੈਲਿਆ ਹੋਇਆ ਹੈ। ਇਹ ਘਟਨਾ ਦੁਪਹਿਰ 12:40 ਵਜੇ ਦੇ ਕਰੀਬ ਵਾਪਰੀ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਜਹਾਜ਼ ਵਿੱਚ ਸਵਾਰ ਲੋਕਾਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਇੱਥੇ ਲਾਸ਼ਾਂ ਦੇ ਟੁਕੜੇ ਖਿੰਡੇ ਹੋਏ ਹਨ।