India
PARIS OLYMPICS : ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਇਆ
INDIA VS SPAIN : ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ‘ਚ ਕਾਂਸੀ ਤਮਗਾ ਜਿੱਤ ਲਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ। ਜਦੋਂ ਟੀਮ ਇੰਡੀਆ ਓਲੰਪਿਕ ‘ਚ ਲਗਾਤਾਰ ਦੋ ਮੈਡਲ ਜਿੱਤਣ ‘ਚ ਕਾਮਯਾਬ ਰਹੀ ਹੈ। ਓਲੰਪਿਕ ‘ਚ ਭਾਰਤੀ ਹਾਕੀ ਦਾ ਇਹ 13ਵਾਂ ਤਮਗਾ ਹੈ।
ਭਾਰਤ ਨੇ 52 ਸਾਲਾਂ ਬਾਅਦ ਲਗਾਤਾਰ ਦੋ ਓਲੰਪਿਕ ਖੇਡਾਂ ਵਿੱਚ ਹਾਕੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੇ 1968 ਅਤੇ 1972 ਵਿੱਚ ਓਲੰਪਿਕ ਵਿੱਚ ਲਗਾਤਾਰ ਦੋ ਤਗਮੇ ਜਿੱਤੇ ਸਨ।
ਇਹ ਓਲੰਪਿਕ ਕਾਂਸੀ ਤਮਗਾ ਮੈਚ ਗੋਲਕੀਪਰ ਸ਼੍ਰੀਜੇਸ਼ ਦਾ ਆਖਰੀ ਅੰਤਰਰਾਸ਼ਟਰੀ ਮੈਚ ਸੀ। ਉਨ੍ਹਾਂ ਨੇ ਓਲੰਪਿਕ ਤੋਂ ਪਹਿਲਾਂ ਹੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।
ਸ਼੍ਰੀਜੇਸ਼ ਨੇ ਬ੍ਰਿਟੇਨ ਦੇ ਖਿਲਾਫ ਕੁਆਰਟਰ ਫਾਈਨਲ ਮੈਚ ਵਿੱਚ 11 ਪੈਨਲਟੀ ਕਾਰਨਰ ਬਚਾਏ ਸਨ। ਇਹ ਮੈਚ ਪੈਨਲਟੀ ਸ਼ੂਟਆਊਟ ਵਿੱਚ ਗਿਆ, ਜਿਸ ਵਿੱਚ ਉਸ ਨੇ 2 ਸ਼ਾਨਦਾਰ ਸੇਵ ਵੀ ਕੀਤੇ।
ਭਾਰਤੀ ਟੀਮ ਨੇ ਓਲੰਪਿਕ ‘ਚ ਲਗਾਤਾਰ ਦੂਜਾ ਕਾਂਸੀ ਦਾ ਤਗਮਾ ਜਿੱਤਿਆ ਹੈ। ਭਾਰਤ ਨੇ ਟੋਕੀਓ ਵਿੱਚ ਜਰਮਨੀ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ।
ਹੁਣ ਤੱਕ ਜਿੱਤੇ 13 ਤਗਮੇ
ਭਾਰਤੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਹਾਕੀ ਵਿੱਚ 13ਵਾਂ ਤਮਗਾ ਜਿੱਤਿਆ ਹੈ। ਟੀਮ ਦਾ ਇਹ ਚੌਥਾ ਕਾਂਸੀ ਤਮਗਾ ਹੈ। ਇਸ ਤੋਂ ਪਹਿਲਾਂ ਟੀਮ ਨੇ 8 ਸੋਨ ਅਤੇ ਇਕ ਚਾਂਦੀ ਦਾ ਤਗਮਾ ਜਿੱਤਿਆ ਹੈ।