Delhi
ਭਾਰਤੀ ਰੇਲਵੇ ਵੱਲੋਂ ਯਾਤਰੀ ਰੇਲ ਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ

ਦਿੱਲੀ, 11 ਮਈ 2020: ਭਾਰਤੀ ਰੇਲਵੇ ਨਵੀਂ ਦਿੱਲੀ ਤੋਂ ਡਿਬਰੂਗੜ੍ਹ, ਅਗਰਤਲਾ, ਹਾਵੜਾ, ਪਟਨਾ, ਬਿਲਾਸਪੁਰ, ਰਾਂਚੀ, ਭੁਵਨੇਸ਼ਵਰ, ਸਿਕੰਦਰਾਬਾਦ, ਬੈਂਗਲੁਰੂ, ਚੇਨਈ, ਤਿਰੁਵਨੰਤਪੁਰਮ, ਮਡਗਾਂਵ, ਮੁੰਬਈ ਨੂੰ ਜੋੜਨ ਵਾਲੀਆਂ ਵਿਸ਼ੇਸ਼ ਟਰੇਨਾਂ ਨਾਲ ਯਾਤਰੀ ਰੇਲ ਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ ਕਰੇਗਾ।
ਭਾਰਤੀ ਰੇਲਵੇ ਦੀਆਂ ਇਨ੍ਹਾਂ ਵਿਸ਼ੇਸ਼ ਟਰੇਨਾਂ ਵਿੱਚ ਰਾਖਵੇਂਕਰਨ ਲਈ ਬੁਕਿੰਗ ਅੱਜ ਸ਼ਾਮ 4 ਵਜੇ ਸ਼ੁਰੂ ਹੋਵੇਗੀ ਅਤੇ ਇਹ ਕੇਵਲ IRCTC ਦੀ ਵੈੱਬਸਾਈਟ ‘ਤੇ ਉਪਲਬਧ ਹੋਵੇਗੀ।