Punjab
ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਹੋਏ ਪ੍ਰਾਪਤ- ਸੂਤਰਾਂ

ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ ਅਤੇ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ ਗਈ ਹੈ। ਸਰਕਾਰੀ ਸੂਤਰਾਂ ਵਲੋਂ ਦੱਸਿਆ ਜਾ ਰਿਹਾ ਹੈ ਕਿ ਅਜਿਹੇ ਕੁਝ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਜਿਸ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਵਿਦਿਆਰਥੀਆਂ ਨਾਲ ਵਧੀਆ ਵਤੀਰਾ ਅਪਣਾਉਣ ਦੀ ਵਕਾਲਤ ਵੀ ਕੀਤੀ ਹੈ।
ਇਨ੍ਹਾਂ ਵਿਚੋੋਂ ਬਹੁਤੇ ਵਿਦਿਆਰਥੀ 2017-2019 ਸਮੇਂ ਦੌਰਾਨ ਕੈਨੇਡਾ ਗਏ ਸਨ। ਕੁਝ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਮਿਲ ਗਏ ਸਨ ਜਦੋੋਂਕਿ ਬਾਕੀ ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਸਨ
ਭਾਰਤ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੇ ਹੱਕ ’ਚ ਕੈਨੇਡਾ ਅਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ’ਤੇ ਵਤਨ ਵਾਪਸੀ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ।