Connect with us

India

ਮਹਿਲਾ ਭਾਰਤੀ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Published

on

ਬੀਤੇ ਦਿਨ ਮਹਿਲਾ ਭਾਰਤੀ ਟੀਮ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਗਿਆ ਸੀ। ਜਿਸ ਵਿੱਚ ਭਾਰਤ ਨੇ ਪਾਕਿਸਤਾਨ ਟੀਮ ਨੂੰ ਹਰਾ ਦਿੱਤਾ ਹੈ। ਭਾਰਤ ਨੇ ਕੁਲ 109 ਸਾਰੇ ਬਣਾ ਕੇ ਜਿੱਤ ਹਾਸਲ ਕੀਤੀ ਹੈ।

 

 


ਭਾਰਤ ਨੇ ਮਹਿਲਾ ਏਸ਼ੀਆ ਕੱਪ 2024 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਭਾਰਤੀ ਮਹਿਲਾ ਟੀਮ ਨੇ ਆਪਣੇ ਪਹਿਲੇ ਹੀ ਮੈਚ ਵਿੱਚ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਭਾਰਤ ਗਰੁੱਪ-ਏ ਦੀ ਅੰਕ ਸੂਚੀ ਵਿੱਚ ਦੋ ਅੰਕਾਂ ਨਾਲ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।

ਮਹਿਲਾ ਏਸ਼ੀਆ ਕੱਪ ਦਾ ਦੂਜਾ ਮੈਚ ਸ਼ੁੱਕਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਦਾਂਬੁਲਾ ਦੇ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਇਸ ਮੈਚ ‘ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 19.2 ਓਵਰਾਂ ‘ਚ 10 ਵਿਕਟਾਂ ‘ਤੇ 108 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਨੇ 14.1 ਓਵਰਾਂ ‘ਚ ਤਿੰਨ ਵਿਕਟਾਂ ‘ਤੇ 103 ਦੌੜਾਂ ਬਣਾ ਕੇ ਮੈਚ ਸੱਤ ਵਿਕਟਾਂ ਨਾਲ ਜਿੱਤ ਲਿਆ।