Connect with us

International

ਪਾਕਿਸਤਾਨ ‘ਚ ਮਾਰਿਆ ਗਿਆ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਰਾਸ਼ਿਦ ਲਤੀਫ

Published

on

11ਅਕਤੂਬਰ 2023: ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਮੋਸਟ ਵਾਂਟੇਡ ਅੱਤਵਾਦੀ ਰਸ਼ੀਤ ਲਤੀਫ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਅੱਤਵਾਦੀ ਰਸ਼ੀਤ ਲਤੀਫ ਦੀ ਪਾਕਿਸਤਾਨ ‘ਚ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਹੈ ਕਿ ਸਿਆਲਕੋਟ ‘ਚ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਐਨਆਈਏ ਨੇ ਰਸ਼ੀਦ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਸੀ। ਉਹ ਭਾਰਤ ਸਰਕਾਰ ਦੀ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦਾ ਅੱਤਵਾਦੀ ਸੀ।

ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ। ਉਹ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਇਸ ਤੋਂ ਪਹਿਲਾਂ ਸ਼ਾਹਿਦ ਲਤੀਫ਼ ਨੂੰ 12 ਨਵੰਬਰ 1994 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 16 ਸਾਲ ਭਾਰਤੀ ਜੇਲ੍ਹਾਂ ਵਿੱਚ ਕੱਟਣ ਤੋਂ ਬਾਅਦ 2010 ਵਿੱਚ ਵਾਹਗਾ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਸੀ।

ਸ਼ਾਹਿਦ ਲਤੀਫ 2 ਜਨਵਰੀ 2016 ਨੂੰ ਪਠਾਨਕੋਟ ਹਮਲੇ ਦਾ ਮਾਸਟਰਮਾਈਂਡ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਵੀ ਦੋਸ਼ੀ ਸੀ।