Connect with us

News

1 ਮਈ ਨੂੰ ਪਹਿਲੇ ਦਿਨ ਮਹਿੰਗਾਈ ਦੀ ਮਾਰ, ਗੈਸ ਸਿਲੰਡਰ ਦੇ ਵਧੇ ਰੇਟ

Published

on

1 ਮਈ ਨੂੰ ਮਹੀਨੇ ਦੇ ਪਹਿਲੇ ਹੀ ਦਿਨ ਮਹਿੰਗਾਈ ਨੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕਾਰੋਬਾਰੀਆਂ ਅਤੇ ਹੋਟਲ-ਰੇਸਟੋਰੈਂਟ ਚਲਾਉਣ ਵਾਲਿਆਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ, 19 ਕਿੱਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਤੱਕ ਦਾ ਇਜ਼ਾਫਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹੁਣ ਇਕ ਕਮਰਸ਼ੀਅਲ ਸਿਲੰਡਰ ਦੀ ਕੀਮਤ 3000 ਰੁਪਏ ਤੋਂ ਪਾਰ ਪਹੁੰਚ ਗਈ ਹੈ।

ਇਸ ਵੱਡੇ ਵਾਧੇ ਦਾ ਸਿੱਧਾ ਅਸਰ ਛੋਟੇ ਤੇ ਦਰਮਿਆਨੇ ਕਾਰੋਬਾਰਾਂ ‘ਤੇ ਪੈ ਸਕਦਾ ਹੈ। ਰੈਸਟੋਰੈਂਟ, ਢਾਬੇ ਅਤੇ ਹੋਰ ਵਪਾਰੀਆਂ ਲਈ ਖਰਚੇ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਆਮ ਲੋਕਾਂ ਲਈ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ। ਮਾਹਿਰਾਂ ਦੇ ਮੁਤਾਬਕ, ਜੇ ਇਹ ਰੁਝਾਨ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ‘ਚ ਮਹਿੰਗਾਈ ਹੋਰ ਵੀ ਵੱਧ ਸਕਦੀ ਹੈ।