Delhi
ਜਨਤਾ ਨੂੰ ਲੱਗਿਆ ਮਹਿੰਗਾਈ ਦਾ ਝਟਕਾ, ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਹੋਲੀ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਲਿਕਵਿਡ ਪੈਟਰੋਲੀਅਮ ਗੈਸ (ਐਲਪੀਜੀ) ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 1,103 ਰੁਪਏ ਹੋ ਗਈ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅੱਜ ਤੋਂ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2119.50 ਰੁਪਏ ਹੋ ਗਈ ਹੈ।
ਇਸ ਦੇ ਨਾਲ ਯੂਪੀ ਦੀ ਰਾਜਧਾਨੀ ਲਖਨਊ ਵਿੱਚ ਹੁਣ ਘਰੇਲੂ ਐਲਪੀਜੀ ਸਿਲੰਡਰ 1,140 ਰੁਪਏ ਵਿੱਚ ਮਿਲੇਗਾ। ਇਸ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਨਵੇਂ ਸਾਲ ‘ਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 25 ਰੁਪਏ ਦਾ ਵਾਧਾ ਕੀਤਾ ਸੀ।
ਪੰਜ ਸਾਲਾਂ ਵਿੱਚ ਐਲਪੀਜੀ ਦੀਆਂ ਕੀਮਤਾਂ ਵਿੱਚ 45 ਫੀਸਦੀ ਦਾ ਵਾਧਾ ਹੋਇਆ ਹੈ
ਪਿਛਲੇ ਕੁਝ ਸਾਲਾਂ ਵਿੱਚ ਐਲਪੀਜੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪੈਟਰੋਲੀਅਮ ਮੰਤਰਾਲੇ ਦੇ ਅਧਿਕਾਰਤ ਅੰਕੜਿਆਂ ਮੁਤਾਬਕ 1 ਅਪ੍ਰੈਲ 2017 ਤੋਂ 6 ਜੁਲਾਈ 2022 ਦਰਮਿਆਨ ਐਲਪੀਜੀ ਦੀਆਂ ਕੀਮਤਾਂ 58 ਵਾਰ ਬਦਲੀਆਂ। ਇਸ ਕਾਰਨ ਐਲਪੀਜੀ ਸਿਲੰਡਰ ਦੀ ਕੀਮਤ 45 ਫੀਸਦੀ ਵਧ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ 2017 ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 723 ਰੁਪਏ ਸੀ। ਜੁਲਾਈ 2022 ਤੱਕ 1,053 45 ਪ੍ਰਤੀਸ਼ਤ।