Connect with us

Punjab

INFLUENCER MAD SANDHU ਦਾ ਗੋਲੀਆਂ ਮਾਰ ਕੇ ਕਤਲ!

Published

on

ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਾਰਦਾਤ ਲੋਹਾਰਕਾ ਰੋਡ ’ਤੇ ਸ਼ਨੀਵਾਰ ਸ਼ਾਮ ਕਰੀਬ 6 ਵਜੇ ਵਾਪਰੀ।

ਮਿਲੀ ਜਾਣਕਾਰੀ ਮੁਤਾਬਕ ਬਾਈਕ ’ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਮੈਡ ਸੰਧੂ ’ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਜਨਤਕ ਥਾਂ ’ਤੇ ਉਸ ’ਤੇ ਚਾਰ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀਆਂ ਲੱਗਣ ਕਾਰਨ ਮੈਡ ਸੰਧੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਜਾਣਕਾਰੀ ਮੁਤਾਬਕ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਸ ਵਾਰਦਾਤ ਨਾਲ ਜੁੜੀ ਦੱਸੀ ਜਾ ਰਹੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸੰਧੂ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ, ਜਦਕਿ ਉਸ ਦੇ ਸਾਥੀ ਉਸ ਨੂੰ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਮੌਕੇ ’ਤੇ ਗੋਲੀਆਂ ਦੇ ਖ਼ਾਲੀ ਖੋਲ ਵੀ ਨਜ਼ਰ ਆ ਰਹੇ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਡੀਸੀਪੀ ਪ੍ਰਭਜੋਤ ਸਿੰਘ ਮੁਤਾਬਕ ਪੁਲਿਸ ਨੇ ਘਟਨਾ ਸਥਾਨ ਤੋਂ ਦੋ ਖ਼ਾਲੀ ਖੋਲ ਬਰਾਮਦ ਕੀਤੇ ਹਨ। ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਟੀਮ ਬਣਾਈ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਸਬੰਧੀ ਜਾਂਚ ਜਾਰੀ ਹੈ।